Tuesday, September 22, 2026

ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਦੇ ਹੁਕਮ

ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਿਆ ਫੈਸਲਾ – ਚਰਨਜੀਤ ਚੰਨੀ

ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ, ਮਹਾਰਾਜਾ ਰਣਜੀਤ Charanjit Channiਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।
            ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਇਹ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਕਿਸੇ ਵੀ ਤਰਾਂ ਦੇ ਪ੍ਰੋਗਰਾਮ/ਸੈਮੀਨਾਰ/ਮੀਟਿੰਗਾਂ/ਖੇਡਾਂ ਸਮਾਗਮ ਆਦਿ ਵੀ ਮੁਲਤਵੀ ਕੀਤੇ ਗਏ ਹਨ ਅਤੇ ਕੋਈ ਵੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸੰਸਥਾਵਾਂ ਵਿੱਚ ਹਾਜ਼ਰ ਨਹੀਂ ਹੋਵੇਗਾ।ਪ੍ਰੰਤੂ ਆਪਣੇ ਪੋਸਟਿੰਗ ਵਾਲੇ ਸਟੇਸ਼ਨ `ਤੇ ਉਪਲੱਬਧ ਰਹੇਗਾ ਤਾਂ ਜੋ ਲੋੜ ਪੈਣ ‘ਤੇ ਉਨਾਂ ਨੂੰ ਬੁਲਾਇਆ ਜਾ ਸਕੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …