Monday, December 23, 2024

ਕੋਰੋਨਾ ਵਾਇਰਸ – ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਕਰਵਾਏਗੀ ਅਖੰਡ ਪਾਠ

19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ SGPC Logoਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ ਅਤੇ ਭੋਗ 19 ਮਾਰਚ ਨੂੰ ਪਾਏ ਜਾਣਗੇ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦਾ ਭਲਾ ਮੰਗਦੀ ਹੈ ਅਤੇ ਵਰਤਮਾਨ ਸੰਕਟ ਤੋਂ ਮਾਨਵਤਾ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਰੂਪ ਵਿਚ ਅਰਦਾਸ ਬੇਨਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮਾਹਾਮਾਰੀ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ ’ਤੇ ਤੋਲੀਏ ਹਟਾ ਕੇ ਨੈਪਕਿਨ ਲਾਜ਼ਮੀ ਕਰਨ ਲਈ ਕਿਹਾ ਗਿਆ ਹੈ।ਨਾਲ ਹੀ ਡਸਟਬੀਨ ਲਗਾਏ ਜਾਣਗੇ, ਤਾਂ ਜੋ ਇਕ ਵਾਰ ਹੱਥ ਸਾਫ਼ ਕਰਨ ਮਗਰੋਂ ਵਰਤੇ ਗਏ ਪੇਪਰ ਉਸ ਵਿਚ ਪਾਏ ਜਾ ਸਕਣ।ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਉਚੇਚਾ ਧਿਆਨ ਰੱਖਣ ਦੇ ਨਾਲ-ਨਾਲ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਪੈਸ਼ਲ ਵਾਰਡ ਵੀ ਰਾਖਵੀਂ ਕੀਤੀ ਗਈ ਹੈ, ਤਾਂ ਜੋ ਮਨੁੱਖੀ ਭਲਾਈ ਲਈ ਕਾਰਜ਼ ਕੀਤੇ ਜਾ ਸਕਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …