ਕਪੂਰਥਲਾ, 16 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਜਸਮੀਤ ਬਾਵਾ ਦੀ ਰਹਿਨੁਮਾਈ ਹੇਠ ਆਈ.ਐਮ.ਏ ਕਪੂਰਥਲਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਆਈ.ਐਮ.ਏ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਡਾ. ਬਾਵਾ ਨੇ ਕਿਹਾ ਕਿ ਜਨ ਹਿੱਤ ਵਿੱਚ ਤੇ ਜਿਲੇ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਇੱਕਠੇ ਰਲ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਆਫਤ ਤੋਂ ਨਜਿੱਠਣ ਲਈ ਰਲ ਕੇ ਕੀਤੇ ਗਏ ਯਤਨ ਕਦੇ ਵਿਅਰਥ ਨਹੀਂ ਜਾਂਦੇ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰਜ ਕੋਲ ਕਫ ਤੇ ਬੁਖਾਰ ਵਾਲਾ ਅਤੇ ਕੋਈ ਵੀ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਸ ਦੀ ਰਿਪੋਰਟ ਸਿਹਤ ਵਿਭਾਗ ਨੂੰ ਵੀ ਭੇਜੀ ਜਾਵੇ।ਨਾਲ ਹੀ ਅਜਿਹੇ ਮਰੀਜ਼ਾਂ ਦਾ 14 ਦਿਨ ਦਾ ਫਾਲੋਅਪ ਕਰਨਾ ਵੀ ਯਕੀਨੀ ਬਣਾਇਆ ਜਾਏ।ਡਾ. ਬਾਵਾ ਨੇ ਇਹ ਵੀ ਕਿਹਾ ਕਿ ਜਿੱਥੇ ਸਿਹਤ ਵਿਭਾਗ ਆਪਣੇ ਪੱਧਰ ਤੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ, ਉਥੇ ਹੀ ਪ੍ਰਾਈਵੇਟ ਪ੍ਰੈਕਟੀਸ਼ਨਰ ਵੀ ਮਰੀਜਾਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ।ਮਰੀਜਾਂ ਤੇ ਉਨ੍ਹਾਂ ਨਾਲ ਆਏ ਰਿਸ਼ਤੇਦਾਰਾਂ ਨੂੰ ਭੀੜ-ਭਾੜ ਵਾਲੇ ਥਾਵਾਂ ‘ਤੇ ਜਾਣ ਤੋਂ ਗੁਰੇਜ ਕਰਨ ਲਈ ਕਿਹਾ ਜਾਏ, ਹੈਂਡ ਵਾਸ਼ਿੰਗ ਦੇ ਤਰੀਕਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏ।ਆਈ.ਐਮ.ਏ ਦੇ ਮੈਂਬਰਾਂ ਵੱਲੋਂ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਆਈ.ਐਮ.ਏ ਕਪੂਰਥਲਾ ਦੇ ਪ੍ਰਧਾਨ ਡਾ. ਮਧੂਸੂਦਨ ਸੰਗਰ, ਡਾ. ਸੁਰਜੀਤ ਕੌਰ ਪਾਸਟ ਪ੍ਰੈਜੀਡੈਂਟ, ਡਾ. ਸਰਬਜੀਤ ਸਿੰਘ, ਡਾ. ਰਣਬੀਰ ਕੌਸ਼ਲ, ਡਾ. ਸੁਖਵਿੰਦਰ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …