Saturday, July 5, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਹਿੰਮਤ ਕੀ ਅਵਾਜ਼’ ਜਾਗਰੂਕਤਾ ਕੈਂਪ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ ਤੇ ਬਚਾਓ ਅਤੇ ਸਾਂਝ ਕੇਂਦਰਾਂ PPNJ1603202012ਦੀ ਭੂਮਿਕਾ’ ਵਿਸ਼ੇ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਹਿੰਮਤ ਕੀ ਆਵਾਜ਼’ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ’ਚ ਵਿਦਿਆਰਥਣਾਂ ਨੂੰ ਔਰਤਾਂ ਪ੍ਰਤੀ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
              ਸੈਮੀਨਾਰ ਵਿੱਚ ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਪੁਸ਼ਪਿੰਦਰ ਸਿੰਘ ਅਤੇ ਸ੍ਰੀਮਤੀ ਸਤਿੰਦਰ ਕੌਰ ਨੇ ਭਾਗ ਲਿਆ।ਨਾਨਕ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਂਝ ਕੇਂਦਰਾਂ ਦੀ ਸਥਾਪਨਾ ਪੰਜਾਬ ਸਰਕਾਰ ਵੱਲੋਂ ਸਮਾਜ, ਖਾਸਕਰ ਔਰਤਾਂ ਦੀ ਭਲਾਈ ਵਾਸਤੇ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਤਾਕਤਵਰ ਹੋਣਗੀਆਂ ਤਾਂ ਹੀ ਦੇਸ਼ ਮਜ਼ਬੂਤ ਹੋਵੇਗਾ ਕਿਉਂਕਿ ਔਰਤਾਂ ਰਾਸ਼ਟਰ ਦੀ ਤਾਕਤ ਹੈ।ਉਨ੍ਹਾਂ ਨੇ ਔਰਤਾਂ ਨੂੰ ਸਰੀਰਿਕ ਅਤੇ ਮਾਨਸਿਕ ਦੋਹਾਂ ਪੱਖੋਂ ਚੌਕੰਨੇ ਅਤੇ ਹਿੰਮਤਵਰ ਹੋਣ ਲਈ ਕਿਹਾ।ਪ੍ਰਿੰ: ਨਾਨਕ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਨੂੰ ਦਿੱਤੇ ਗਏ ਸਨਮਾਨ ਬਾਰੇ ਦੱਸਿਆ।ਉਨਾਂ ਨੇ ਮਹਿਮਾਨਾਂ ਨੂੰ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ।ਇੰਸ: ਪਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿ ਔਰਤਾਂ ਦੀ ਸੁਰੱਖਿਆ ਕਰਨਾ ਉਨ੍ਹਾਂ ਦਾ ਫ਼ਰਜ਼ ਹੈ ਅਤੇ ਸੂਬਾ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਸੰਜ਼ੀਦਾ ਹੈ, ਜਿਸ ਦੇ ਮੱਦੇਨਜ਼ਰ ਜੇਕਰ ਕੋਈ ਲੜਕੀ ਜਾਂ ਔਰਤ ਮੁਸ਼ਕਿਲ ਵਿੱਚ ਆ ਜਾਵੇ ਤਾਂ ਉਹ ਤੁਰੰਤ 112 ਨੰਬਰ ’ਤੇ ਡਾਇਲ ਕਰੇ।ਉਨ੍ਹਾਂ ਪੰਜਾਬ ਸਰਕਾਰ ਵਲੋਂ ਲੜਕੀਆਂ ਦੀ ਰਾਖੀ ਲਈ ਜਾਰੀ ਕੀਤੀ ਗਈ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਵਿਦਿਆਰਥਣਾਂ ਨੂੰ ਦੇਸ਼ ਦੀ ਤਰੱਕੀ ਲਈ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …