Wednesday, October 14, 2026

ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਅੱਜ ਸ੍ਰੀ PPNJ1603202014ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਤਲਵੰਡੀ ਨੂੰ ਕੌਮੀ ਪ੍ਰੰਪਰਾਵਾਂ ਨੂੰ ਸਮਰਪਿਤ ਆਗੂ ਕਰਾਰ ਦਿੰਦਿਆਂ ਕਿਹਾ ਕਿ ਜਥੇਦਾਰ ਤਲਵੰਡੀ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਜੀਵਨ ਬਤੀਤ ਕਰਨ ਵਾਲੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਨਿਡਰਤਾ ਨਾਲ ਸੱਚ ’ਤੇ ਪਹਿਰਾ ਦਿੱਤਾ।ਜਥੇਦਾਰ ਤਲਵੰਡੀ ਨੂੰ ਪੰਥ ਦੀ ਸੇਵਾ ਵਿਰਾਸਤ ਵਿੱਚੋਂ ਪ੍ਰਾਪਤ ਹੋਈ ਸੀ।ਉਨ੍ਹਾਂ ਨੇ ਆਪਣੇ ਪਿਤਾ ਦੇ ਪਾਏ ਪੂਰਨਿਆਂ ’ਤੇ ਚੱਲਦਿਆਂ ਕਈ ਮੋਰਚਿਆਂ ਵਿਚ ਹਿੱਸਾ ਲਿਆ।ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਪੁੱਜੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਜਥੇਦਾਰ ਤਲਵੰਡੀ ਦੇ ਪਰਿਵਾਰ ਨੂੰ ਵਧਾਈ ਦਿੱਤੀ।
             ਜਥੇਦਾਰ ਤਲਵੰਡੀ ਦੇ ਸਪੁੱਤਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਤਲਵੰਡੀ ਪਰਿਵਾਰ ਨੂੰ ਇਹ ਮਾਣ ਹਾਸਲ ਹੈ ਕਿ ਉਨ੍ਹਾਂ ਦੀਆਂ ਦੋ ਪੀੜ੍ਹੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਦਾਰ ਤਲਵੰਡੀ ਦੇ ਪਿਤਾ ਜਥੇਦਾਰ ਸ਼ਾਂਗਾ ਸਿੰਘ ਦੀ ਵੀ ਤਸਵੀਰ ਇਥੇ ਲੱਗੀ ਹੋਈ ਹੈ।
           ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਤਲਵੰਡੀ ਦੇ ਸਪੁੱਤਰ ਰਣਜੀਤ ਸਿੰਘ ਤਲਵੰਡੀ ਤੇ ਜਗਜੀਤ ਸਿੰਘ ਤਲਵੰਡੀ, ਉਨ੍ਹਾਂ ਦੀਆਂ ਸਪੁੱਤਰੀ ਬੀਬੀ ਹਰਜੀਤ ਕੌਰ ਤੇ ਬੀਬੀ ਮਨਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਵਿਧਾਇਕ ਬਲਬੀਰ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਦਰਸ਼ਨ ਸਿੰਘ ਪੀ.ਏ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …