ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਨੌਲੇਜ਼ ਵਿਲ੍ਹਾ ਵੈਲਫੇਅਰ ਸੁਸਾਇਟੀ ਤੇ ਅਰਬਨ
ਹੈਲਥ ਸੈਂਟਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।ਉਨਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ।ਉਨਾਂ ਸਮਾਜ ਦੇ ਹੋਰ ਵਰਗਾਂ ਨੂੰ ਵੀ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ। ਸੁਸਾਇਟੀ ਵਲੋਂ ਬਲੱਡ ਬੈਂਕ ਲਈ 60 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਰਜਿੰਦਰ ਸਿੰਘ, ਸਮਸ਼ੇਰ ਸਿੰਘ, ਅਵਾਤਰ ਸਿੰਘ, ਸ਼ੁਭਮ, ਜਤਿਨ ਤੇ ਹੋਰ ਅਹੁਦੇਦਾਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media