Wednesday, October 14, 2026

ਸਕੂਲਾਂ ਨੂੰ ਰੈਲੀ ਤੇ ਹੋਰ ਪ੍ਰੋਗਰਾਮਾਂ ਲਈ ਐਸ.ਡੀ.ਐਮ ਦੀ ਪ੍ਰਵਾਨਗੀ ਜ਼ਰੂਰੀ

ਬਰਨਾਲਾ, 17 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ PPNJ1703202001ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਹੁਕਮਾਂ ਅਨੁਸਾਰ ਐਸ.ਡੀ.ਐਮ ਬਰਨਾਲਾ ਅਤੇ ਤਪਾ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲਾ ਸਿੱਖਿਆ ਅਫਸਰ ਸੈੈਕੰਡਰੀ ਅਤੇ ਐਲੀਮੈਂਟਰੀ ਤੋਂ ਇਲਾਵਾ ਜ਼ਿਲਾ ਪ੍ਰੋਗਰਾਮ ਅਫਸਰ ਬਰਨਾਲਾ ਨੂੰ ਹਦਾਇਤ ਕੀਤੀ ਹੈ ਕਿ ਆਪਣੇ ਅਧੀਨ ਪੈਂਦੇ ਸਮੂਹ ਸਕੂਲ ਮੁੱਖੀਆਂ (ਏਡਿਡ ਅਤੇ ਪ੍ਰਾਈਵੇਟ) ਨੂੰ ਆਦੇਸ਼ ਜਾਰੀ ਕਰਨ ਕਿ ਵਿਦਿਆਰਥੀਆਂ ਦੀ ਕੋਈ ਵੀ ਜਾਗਰੂਕਤਾ ਰੈਲੀ ਅਤੇ ਪ੍ਰੋਗਰਾਮ ਉਨਾਂ ਦੀ ਪ੍ਰਵਾਨਗੀ ਤੋਂ ਬਿਨਾਂ ਆਯੋਜਿਤ ਨਾ ਕੀਤਾ ਜਾਵੇ।ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …