Thursday, April 23, 2026

ਮੁੱਖ ਖੇਤੀਬਾੜੀ ਅਫਸਰ ਵਲੋਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਬਰਨਾਲਾ, 17 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵਲੋਂ PPNJ1703202003ਬਰਨਾਲਾ ਵਿਖੇ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜ਼ਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।ਉਨਾਂ ਆਖਿਆ ਕਿ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਗੁਣਵਤਾ ਜਾਂਚ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿਗ ਕੀਤੀ ਜਾ ਰਹੀ ਹੈ, ਜਿਸ ਲਈ ਵਿਭਾਗ ਨੇ ਕੁਆਲਿਟੀ ਕੰਟਰੋਲ ਟੀਮਾਂ ਦਾ ਗਠਨ ਕੀਤਾ ਹੈ।
           ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਦੀ ਅਗਵਾਈ ਵਿੱਚ ਧਨੌਲਾ ਵਿਖੇ ਖਾਦਾਂ, ਬੀਜ਼ਾਂ ਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਭਰਨ ਤੋਂ ਇਲਾਵਾ ਕੈਸ਼ ਮੀਮੋ ਤੇ ਬਿੱਲ ਬੁੱਕ ਵੀ ਚੈਕ ਕੀਤੀਆਂ ਗਈਆਂ।ਉਨਾਂ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਕੋਈ ਵੀ ਖੇਤੀ ਇਨਪੁਟਸ ਜਿਵੇਂ ਕੀੜੇਮਾਰ ਦਵਾਈਆਂ, ਖਾਦਾਂ ਤੇ ਬੀਜਾਂ ਦੀ ਖਰੀਦ ਕਰਨ ਸਮੇਂ ਪੱਕਾ ਬਿਲ ਦਿੱਤਾ ਜਾਵੇ ਤਾਂ ਜੋ ਕਿਸਾਨ ਨਕਲੀ ਖੇਤੀ ਇਪੁਟਸ ਵਿਕਰੇਤਾਵਾਂ ਦੀ ਲੁੱਟ ਤੋਂ ਬਚ ਸਕਣ।ਉਨਾਂ ਦੱਸਿਆ ਕਿ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਜਿਲੇ ਵਿੱਚਲੀਆਂ ਸਾਰੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਜੇ ਕਿਸੇ ਕੋਲੋ ਪਾਬੰਦੀਸ਼ੁਦਾ ਨਕਲੀ ਕੀੜੇਮਾਰ ਦਵਾਈਆਂ/ਖਾਦਾਂ ਜਾਂ ਬੀਜ਼ ਮਿਲੇ ਤਾਂ ਉਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਗੁਰਚਰਨ ਸਿੰਘ ਵੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …