ਕਰੋਨਾ ਵਾਇਰਸ ਕਾਰਨ ਅੱਖਾਂ ਦਾ ਚੈਕਅਪ ਕੈਂਪ ਕੀਤਾ ਮੁਅੱਤਲ
ਸਮਰਾਲਾ, 17 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਅਤੇ ਸਪੋਰਟਸ ਕਲੱਬ, ਗਰਾਮ ਪੰਚਾਇਤ ਖੱਟਰਾਂ ਵਲੋਂ ਜੋਗਿੰਦਰ ਸਿੰਘ ਕੈਨੇਡਾ ਅਤੇ ਮਾਤਾ ਜਸਵੰਤ ਕੌਰ ਕੈਨੇਡਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 18 ਮਾਰਚ ਨੂੰ ਪਿੰਡ ਖੱਟਰਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਜਾ ਰਿਹਾ ਹੈ।
ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੱੱਟਰਾਂ, ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਅੱਜ ਦੇ ਦਿਨ ਲੱਗਣ ਵਾਲਾ ਅੱਖਾਂ ਦਾ ਮੁਫਤ ਚੈਕਅਪ ਅਤੇ ਅਪਰੇਸ਼ਨ ਕੈਂਪ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੁਅੱਤਲ ਕਰ ਦਿੱਤਾ ਗਿਆ ਹੈ।ਪ੍ਰੰਤੂ ਸਮੇਂ ਦੀ ਜਰੂਰਤ ਅਨੁਸਾਰ ਖੂਨ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ ਖੂਨਦਾਨ ਕੈਂਪ ਲਗਾਇਆ ਜਾਵੇਗਾ।ਖੂਨਦਾਨ ਕੈਂਪ ਮੌਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਇਨਬਿੰਨ ਕੀਤੀ ਜਾਵੇਗੀ ਤਾਂ ਜੋ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।