ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਵਲੋਂ ਦੀਨ ਦੀਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਪ੍ਰਧਾਨ
ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ) ਤੇ ਰਾਸ਼ਟਰੀ ਸ਼ਹਿਰੀ ਅਜਿਵਿਕਾ ਮਿਸ਼ਨ (ਐਨ.ਯੂ.ਐਲ.ਐਮ) ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ’ਚ ਸਿਖਲਾਈ ਦੇ ਕੇ ਨਿੱਜੀ ਖੇਤਰ ਦੀਆਂ ਕੰਪਨੀਆਂ ’ਚ ਨੌਕਰੀ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦਿੱਤੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਵੱਖ-ਵੱਖ ਕੋਰਸਾਂ ਦੇ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਨੌਜਵਾਨਾਂ ਨੂੰ ਪਠਾਨਕੋਟ ’ਚ ਸਰਕਾਰ ਵਲੋਂ ਅਧਿਕਾਰਿਤ ਸਿਖਲਾਈ ਸੰਸਥਾ ਰਾਹੀਂ ਡਾਟਾ ਐਂਟਰੀ ਉਪਰੇਟਰ, ਰਟੇਲ ਟੀਮ ਲੀਡਰ, ਸਿਲਾਈ ਮਸ਼ੀਨ ਉਪਰੇਟਰ ਸੋਲਰ ਪੈਨਲ ਇੰਸਟਾਲੈਸ਼ਨ, ਵੇਅਰ ਹਾਊਸ ਪੈਕਰ, ਇੰਨਵੈਟਰੀ ਕਲਰਕ, ਕੋਰੀਅਰ ਡਿਲਵਰੀ ਐਕਜੀਕੁਈਟਿਵ, ਸੀ.ਐਨ.ਸੀ, ਪਲੰਬਿੰਗ, ਇਲੈਕਟਰੈਸ਼ਨ ਆਦਿ ਕੋਰਸ ਕਰਵਾਏ ਜਾਂਦੇ ਹਨ।
ਇਨ੍ਹਾਂ ਕੋਰਸਾਂ ’ਚ ਭਾਗ ਲੈਣ ਵਾਲੇ ਉਮੀਦਵਾਰਾਂ ਦੀ ਉਮਰ 18 ਤੋ 35 ਸਾਲ ਤੇ ਵਿੱਦਿਅਕ ਯੋਗਤਾ ਘੱਟ ਤੋ ਘੱਟ 8ਵੀਂ ਪਾਸ ਹੋਣੀ ਲਾਜ਼ਮੀ ਹੈ।ਇਹ ਕੋਰਸ ਸਰਕਾਰ ਵੱਲੋਂ ਬਿਲਕੁੱਲ ਮੁਫ਼ਤ ਕਰਵਾਏ ਜਾ ਰਹੇ ਹਨ।ਸਿਖਲਾਈ ਦੌਰਾਨ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ, ਖਾਣਾ ਅਤੇ ਰਿਹਾਇਸ਼ ਦੀ ਵੀ ਸੁਵਿਧਾ ਦਿੱਤੀ ਜਾਂਦੀ ਹੈ।ਉਨਾਂ ਦੱਸਿਆ ਕਿ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਆਉਣ ਅਤੇ ਜਾਉਣ ਦਾ ਖਰਚਾ ਅਤੇ ਪੋਸਟ ਪਲੇਸਮੈਂਟ ਲਈ ਸਹਾਇਤਾ ਵੀ ਕੀਤੀ ਜਾਵੇਗੀ।ਵਧੇਰੇ ਜਾਣਕਾਰੀ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਰੋਜ਼ਗਾਰ ਦਫ਼ਤਰ ਦੇ ਕਮਰਾ ਨੰਬਰ 352 ‘ਚ ਸਕਿਲ ਡਿਵੈਲਪਮੈਂਟ ਬਰਾਂਚ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਸਿਖਲਾਈ ਲੈਣ ਲਈ 25 ਮਾਰਚ 2020 ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਡਰਗ ਪੀੜਿਤ ਮਰੀਜ਼ਾਂ ਅਤੇ ਦਿਵਿਆਂਗ ਨੌਜਵਾਨਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media