ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੀ ਦੁਨੀਆਂ ਵਿੱਚ ਵਧੇ ਕੋਰੋਨਾ ਦੇ ਖਤਰੇ ਦੇ ਚੱਲਦਿਆਂ ਸਥਾਨਕ ਰਣਜੀਤ ਐਵਨਿਊ ਸਥਿਤ
ਐਲ.ਆਈ.ਸੀ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਦੀਆਂ ਬੋਤਲ ਰੱਖੀਆਂ ਗਈਆਂ।ਗਾਰਡ ਵਲੋਂ ਦਫਤਰ ਦੇ ਅੰਦਰ ਜਾਣ ਵਾਲੇ ਹਰੇਕ ਵਿਅਕਤੀ ਦੇ ਹੱਥ ਇਸ ਸੈਨੇਟਾਈਜ਼ਰ ਨਾਲ ਸਾਫ ਕਰਵਾਏ ਜਾ ਰਹੇ ਹਨ।ਐਲ.ਆਈ.ਸੀ ਦੀ ਬਰਾਂਚ ਨੰਬਰ-3 ਦੇ ਮੈਨੇਜਰ ਵਿਪਨ ਸ਼ਰਮਾ ਨੇ ਦੱਸਿਆ ਕਿ ਆਮ ਜਨਤਾ ਦੀ ਸਿਹਤ ਸਬੰਧੀ ਜਿਲਾ ਪ੍ਰਸਾਸ਼ਨ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜਿਥੇ ਦਫਤਰ ਆਉਣ ਵਾਲਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਸਫਾਈ ਲਈ ਸੈਨੇਟਾਈਜ਼ਰ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media