ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜੇ ਉਨਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ ਪੰਜਾਬ ਸ਼ਾਨ ਨਾਲ ਤਰੱਕੀ ਤੇ ਖੁਸ਼ਹਾਲੀ ਨਾਲ ਅੱਗੇ
ਵਧੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕਰਦਿਆਂ ਕਿਹਾ ਹੈ ਕਿ ਕਮਜੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਮੁੜ ਸੱਤਾ ਵੱਚ ਦੁਬਾਰਾ ਆਉਣਾ ਯਕੀਨੀ ਹੈ।
ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣਾ ਆਧਾਰ ਗੁਆ ਬੈਠੇ ਹੈ ਜਦੋਂਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਪੂਰੀ ਤਰਾਂ ਉਲਝਣ ਹੇਠ ਹੈ। ਉਨਾਂ ਕਿਹਾ ਕਿ ਅਕਾਲੀਆਂ ਕੋਲ ਇਸ ਵੇਲੇ ਲੀਡਰਸ਼ਿਪ ਹੀ ਨਹੀਂ ਹੈ, ਕਿਉਂਕਿ ਬਾਦਲਾਂ ਨੇ ਕਦੇ ਹੋਰ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ।ਉਨਾਂ ਕਿਹਾ ਕਿ ਆਪ ਦੀ 2017 ਵਿੱਚ ਪੂਰੀ ਤਰਾਂ ਹਵਾ ਸੀ ਪਰ ਉਹ ਇਸ ਨੂੰ ਜਿੱਤ ਵਿੱਚ ਬਦਲਣ `ਚ ਨਾਕਾਮ ਰਹੀ।
ਕੈਪਟਨ ਅਮਰਿੰਦਰ ਸਿੰਘ ਨੇ ਜੋਰ ਦੇ ਕੇ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਦੁਬਾਰਾ ਵਾਪਸ ਕਰਦੀ ਹੈ ਤਾਂ ਅਗਲੇ 7 ਸਾਲਾਂ ਵਿੱਚ ਪੰਜਾਬ ਆਪਣੀ ਗੁਆਚੀ ਹੋਈ ਸਾਨ ਬਹਾਲ ਕਰਦਾ ਹੋਇਆ ਦੇਸ ਦਾ ਨੰਬਰ ਇਕ ਸੂਬਾ ਬਣੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸੂਬੇ ਦੇ ਵਿੱਤੀ ਹਾਲਾਤ ਬਿਹਤਰ ਹੋ ਰਹੇ ਹਨ।ਪਰ ਫੇਰ ਵੀ ਸੂਬਾ ਸਰਕਾਰ ਵਿੱਤੀ ਸੰਕਟਾਂ ਵਿੱਚੋਂ ਗੁਜਰ ਰਹੀ ਹੈ ਅਤੇ ਹੋਰ ਸਮਝਦਾਰੀ ਨਾਲ ਕੰਮ ਕਰਨ ਦੀ ਲੋੜ ਹੈ।
ਉਨਾਂ ਅਗਲੇ ਦੋ ਸਾਲਾਂ ਵਿੱਚ ਆਪਣੀ ਸਰਕਾਰ ਵਲੋਂ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ਹਰੇਕ ਪੰਜਾਬੀ ਦੇ ਚਿਹਰੇ ‘ਤੇ ਮੁਸਕਰਾਹਟ ਦੇਖਣਾ ਚਾਹੁੰਦਾ ਹਨ।ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਸ਼ਲਾਘਾਯੋਗ ਸੁਧਾਰ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਜਮੀਨੀ ਪੱਧਰ ‘ਤੇ 58000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।ਪਾਕਿਸਤਾਨ ਦੇ ਰਾਸਤੇ ਮੱਧ ਏਸ਼ੀਆ ਤੇ ਮੱਧ ਪੂਰਬ ਏਸ਼ੀਆ ਨਾਲ ਕੌਮਾਂਤਰੀ ਵਪਾਰ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਉਨਾਂ ਕਿਹਾ ਕਿ ਉਹ ਵੀ ਇਹੋ ਚਾਹੁੰਦੇ ਹਨ ਪਰ ਮੌਜੂਦਾ ਰਾਜਸੀ ਹਾਲਤਾਂ ਨੂੰ ਦੇਖਦਿਆਂ ਇਹ ਸੰਭਵ ਨਹੀਂ ਲੱਗਦਾ।
ਨਵਜੋਤ ਸਿੰਘ ਸਿੱਧੂ ਦੇ ਸਵਾਲ ‘ਤੇ ਉਨਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਮਿਲੇ ਨਹੀਂ ਹੈ।ਪਰ ਸਾਬਕਾ ਮੰਤਰੀ ਨੇ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਬਣੇ ਰਹਿਣ ਲਈ ਵਚਨਬੱਧ ਹੈ ਅਤੇ ਹਾਈ ਕਮਾਨ ਨੇ ਫੈਸਲਾ ਕਰਨਾ ਹੈ ਕਿ ਉਸ ਦੀਆਂ ਸੇਵਾਵਾਂ ਦੀ ਕਿਵੇਂ ਵਧੀਆ ਵਰਤੋਂ ਕਰਨੀ ਹੈ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media