ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ
ਕੀਤੇ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜ਼ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ।ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀ.ਐਚ.ਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ ਟੀਮ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ 1582 ਸੀ.ਐਚ.ਓ ਹਨ ਜੋ ਸਬ ਕੇਂਦਰਾਂ/ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕੰਮ ਕਰ ਰਹੇ ਹਨ, ਜਦੋਂਕਿ ਸੂਬੇ ਭਰ ਵਿੱਚ ਕੁੱਲ 1365 ਤੰਦਰੁਸਤ ਪੰਜਾਬ ਸਿਹਤ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ। 925 ਸੀ.ਐਚ.ਓ ਨੂੰ 6 ਮਹੀਨਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਇਨਾਂ ਕੇਂਦਰਾਂ ਵਿਚ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨਾਂ ਕੇਂਦਰਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਜਾ ਰਹੇ ਹਨ।ਲੋਕਾਂ ਨੂੰ ਘਰ-ਘਰ ਮਿਆਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਵਿਸ਼ੇਸ਼ ਭੂਮਿਕਾ ਨਿਭਾਅ ਰਹੇ ਹਨ। ਇਹਨਾਂ ਐਚ ਐਂਡ ਡਬਲਯੂ.ਸੀ ਦਾ ਮੁੱਖ ਮੰਤਵ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸਨ (ਬਲੱਡ ਪ੍ਰੈਸ਼ਰ), ਸ਼ੂਗਰ, ਦਮਾ ਆਦਿ ਦੀ ਜਾਂਚ ਕਰਕੇ ਮਰੀਜ਼ਾਂ ਲਈ ਮੁਫਤ ਦਵਾਈਆਂ ਮੁਹੱਈਆ ਕਰਵਾਉਣਾ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਵਧ ਰਹੇ ਖਤਰੇ ਸਬੰਧੀ ਸਿਹਤ ਮੰਤਰੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੀ.ਐਚ.ਓ ਨੂੰ ਨਿਯੁੱਕਤੀ ਪੱਤਰ ਵੰਡਣ ਲਈ ਕੋਈ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media