Tuesday, March 17, 2026

ਪ੍ਰੀਖਿਆਵਾਂ ਮੁਲਤਵੀ – ਸ਼ਾਪਿੰਗ ਮਾਲ, ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ ਧਾਰਮਿਕ ਸੰਸਥਾਵਾਂ ਤੇ ਡੇਰਾ ਮੁਖੀਆਂ ਨੂੰ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ

ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ Tandrusat Punjabਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ 2020 ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਭਾਰਤ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ `ਤੇ ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ `ਤੇ ਰੋਕ ਲਗਾ ਕੇ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਦਾ ਵੀ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਨੂੰ ਉਨਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸੰਿਗ ਪ੍ਰੋਟੋਕੋਲ ਲਾਗੂ ਕਰਨ ਅਤੇ ਜਿਸ ਜਗਾ ਨੂੰ ਵੱਧ ਲੋਕ ਛੂੰਹਦੇ ਹਨ॥।ਉਹਨਾਂ ਥਾਵਾਂ ਦੀ ਢੁੱਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰਾਂ ਲੋਕਾਂ ਨੂੰ ਇਕ ਥਾਂ `ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜੀ ਵੇਚਣ ਦੀ ਆਗਿਆ ਦੇ ਦਿੱਤੀ ਹੈ।
ਮੰਤਰੀ ਸਮੂਹ ਨੇ ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ ਦਿੱਤੇ ਹਨ। ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜਲਿਾ ਪ੍ਰਸਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੀ ਜਾਵੇ।
              ਮੰਤਰੀ ਸਮੂਹ ਨੇ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਦਵਾਈਆਂ ਦੀ ਉਪਲੱਬਧਤਾ ਅਤੇ ਮਹੱਤਵਪੂਰਨ ਸਥਾਨਾਂ `ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਦਾ ਵੀ ਜਾਇਜ਼ਾ ਲਿਆ।ਮੰਤਰੀ ਸਮੂਹ ਨੇ ਇਸ ਤੱਥ `ਤੇ ਗੰਭੀਰਤਾ ਜ਼ਾਹਿਰ ਕੀਤੀ ਕਿ ਕੋਵਿਡ-19 ਨੇ ਸਾਰੇ ਯੂਰਪ ਵਿੱਚ ਜਨ-ਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ ਅਤੇ ਯੂਰਪ ਦੇ ਸਾਰੇ ਕਾਰੋਬਾਰ, ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
              ਮੀਟਿੰਗ ਵਿੱਚ ਮੰਤਰੀ ਸਮੂਹ ਦੇ ਮੈਂਬਰ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਅਤੇ ਸਾਰੇ ਕੈਬਨਿਟ ਮੰਤਰੀਆਂ ਦੇ ਨਾਲ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ ਦੇ ਐਮ.ਡੀ ਮਨਵੇਸ ਸਿੰਘ ਸਿੱਧੂ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ ਸਾਮਲ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …