ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਬਿਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ
ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਖੁਰਾਕ ਤੇ ਸਪਲਾਈ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਡੀਪੂ ਹੋਲਡਰਾਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ ਕਿ ਰਾਸ਼ਨ ਦੀ ਵੰਡ ਕਰਨ ਲਈ ਲਾਭਪਾਤਰੀ ਦੇ ਪਹਿਲਾ ਚੰਗੀ ਤਰ੍ਹਾਂ ਹੱਥ ਸਾਫ ਕਰਵਾਏ ਜਾਣ ਅਤੇ ਉਸ ਤੋਂ ਬਾਅਦ ਹੀ ਈਪੋਜ ਮਸ਼ੀਨ ਦੀ ਵਰਤੋਂ ਕੀਤੀ ਜਾਵੇ।ਸੁਖਜਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੇ ਹਰੇਕ ਸਰਕਾਰੀ ਰਾਸ਼ਨ ਡੀਪੂ ਹੋਲਡਰਾਂ ਨੂੰ ਈਪੋਜ ਮਸ਼ੀਨ ਦਾ ਪ੍ਰਯੋਗ ਕਰਨ ਤੋਂ ਪਹਿਲਾ ਲਾਭਪਾਤਰੀ ਦੇ ਹੱਥ ਸਾਫ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media