ਵੱਖ-ਵੱਖ ਧਾਰਮਿਕ ਆਗੂਆਂ ਨੂੰ ਲਿਖੇ ਪੱਤਰ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਚਾਈਨਾ ਦੀ ਧਰਤੀ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਅੱਜ ਵਿਸ਼ਵ ਮਹਾਂਮਾਰੀ ਦਾ ਰੂਪ ਅਖਤਿਆਰ ਕਰਕੇ ਵਿਸ਼ਵ ਦੀ ਹਜਾਰਾਂ ਕੀਮਤੀ ਜਾਨਾਂ ਨੂੰ ਨਿਗਲ ਚੁੱਕਾ ਹੈ।ਇਸ ਦਾ ਅਸਰ ਭਾਰਤ ਦੇ ਸੂਬਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਅਜੇ ਪਹਿਲੀ ਦੂਸਰੀ ਸਟੇਜ ‘ਤੇ ਹੀ ਪਾਇਆ ਜਾ ਰਿਹਾ ਹੈ।ਕੇਂਦਰ ਤੇ ਪੰਜਾਬ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਧਾਰਮਿਕ ਆਗੂ ਵੱਡੇ ਇੱਕਠਾਂ ਤੇ ਪਾਬੰਦੀ ਲਾਉਣ ਦੇ ਆਦੇਸ਼ ਜਾਰੀ ਕਰਨ ਤਾਂ ਜੋ ਇਸ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ।ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਦੁਰਗਿਆਨਾ ਮੰਦਿਰ ਕਮੇਟੀ, ਡਾਇਸਸ ਆਫ ਅੰਮ੍ਰਿਤਸਰ ਦੇ ਬਿਸ਼ਪ ਪੀ.ਕੇ ਸਾਮੰਤਾ, ਭਗਵਾਨ ਵਾਲਮੀਕਿ ਤੀਰਥ ਅਸਥਾਨ ਰਾਮ ਤੀਰਥ ਤੇ ਖੈਰਾਜੂਦੀਨ ਮਸਜਿਦ ਦੇ ਇਮਾਮ ਸਾਹਿਬ ਸਮੇਤ ਹੋਰ ਧਾਰਮਿਕ ਆਗੂਆਂ ਨੂੰ ਪੱਤਰ ਲਿਖੇ ਹਨ।ਉਨਾਂ ਧਾਰਮਿਕ ਸਥਾਨਾਂ ‘ਤੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਇਕੱਤਰ ਹੋਣ ਵੇਲੇ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …