Thursday, August 7, 2025
Breaking News

‘ਮੱਕੀ ਲਗਾਓ, ਪੈਸਾ ਕਮਾਓ’ ਸਕੀਮ ਦਾ ਲਾਭ ਲੈਣ ਲੈਣ ਕਿਸਾਨ – ਡੀ.ਸੀ

ਬਰਨਾਲਾ, 18 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ PPNJ1803202002ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 5000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਰੱਖਿਆ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਐਨ.ਏ.ਐਫ.ਸੀ.ਸੀ ਨਾਮੀ ਇਸ ਸਕੀਮ ਅਧੀਨ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 23500 ਰੁਪਏ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ।ਇਸ ਲਈ ਵਿਭਾਗ ਵੱਲੋਂ ‘ਮੱਕੀ ਲਗਾਓ, ਪੈਸਾ ਕਮਾਓ’ ਦੀ ਸਕੀਮ ਚਲਾਈ ਗਈ ਹੈ, ਜਿਹੜੇ ਕਿਸਾਨ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਆਪਣੇ ਬਲਾਕ ਦੇ ਖੇਤੀਬਾੜੀ ਅਫਸਰ ਜਾਂ ਫਿਰ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।ਉਨਾਂ ਕਿਹਾ ਕਿ ਜ਼ਿਲੇ ਵਿੱਚ ਨਰਮੇ-ਕਪਾਹ ਹੇਠ ਰਕਬਾ ਵਧਾਉਣ ਲਈ ਵੀ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾਣਗੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …