Monday, September 21, 2026

ਕੁਸ਼ਟ ਆਸ਼ਰਮ ਵਿੱਚ ਸਿਹਤ ਵਿਭਾਗ ਮਾਨਸਾ ਵਲੋਂ ਜਾਗਰੂਕਤਾ ਕੈਂਪ ਲਗਾਇਆ

ਭੀਖੀ, 18 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਮਾਨਸਾ ਵਲੋਂ ਡਾ. ਲਾਲ ਚੰਦ ਠੁਕਰਾਲ ਸਿਵਲ ਸਰਜਨ ਮਾਨਸਾ ਦੀ ਦਿਸ਼ਾ-ਨਿਰਦੇਸ਼ਾਂ ਹੇਠ PPNJ1803202003ਕੁਸ਼ਟ ਆਸ਼ਰਮ ਠੂਠਿਆਂ ਵਾਲੀ ਮਾਨਸਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
             ਸੁਖਮਿੰਦਰ ਸਿੰਘ ਜਿਲ੍ਹਾ ਮਾਨਸਾ ਮੀਡੀਆ ਮਾਨਸਾ ਨੇ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਲਾਗ ਵਾਲੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਇਹ ਹੋਰਨਾਂ ਵਿਅਕਤੀਆਂ ਤੱਕ ਫੈਲਦਾ ਹੈ।ਇਸਦੇ ਮੁੱਖ ਲੱਛਣ ਆਮ ਵਾਇਰਲ ਬੁਖਾਰ ਵਰਗੇ ਹੀ ਹਨ।ਜਿਸ ਵਿੱਚ ਨੱਕ ਵਗਣਾ ਖਾਂਸੀ, ਬੁਖਾਰ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹਨ।ਬੀ.ਈ.ਈ ਹਰਬੰਸ ਲਾਲ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਬਹੁਤ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਖੰਘਣ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਸਾਫ਼ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਅਤੇ ਇਕ ਦੂਜੇ ਨੂੰ ਮਿਲਣ ਸਮੇਂ ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੇ ਹੱਥ ਵਾਰ-ਵਾਰ ਨੱਕ, ਮੂੰਹ ਅਤੇ ਅੱਖਾਂ ਨੂੰ ਨਾ ਲਾਏ ਜਾਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇ।ਉਨ੍ਹਾਂ ਦੱਸਆ ਕਿ ਇਸ ਤੋਂ ਇਲਾਵਾ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …