ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19)ਦੀ
ਟਰੇਨਿੰਗ ਪੁਲਿਸ ਵਿਭਾਗ ਪਠਾਨਕੋਟ ਨੂੰ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਕਰਵਾਈ ਗਈ।ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਵਨੀਤ ਬੱਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ।ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੁਬੇ ਸ਼ਹਿਰ ਵਿਚ ਕੀਤੀ ਗਈ।ਇਸ ਦੇ ਮੁੱਖ ਲੱਛਣ, ਬੁਖਾਰ, ਖੰਘ, ਸਾਹ ਲੈਣ ਵਿਚ ਤਕਲੀਫ ਆਦਿ ਦਾ ਹੋਣਾ ਹੈ।ਕੋਈ ਵਿਅਕਤੀ ਜੋ ਬਾਹਰਲੇ ਦੇਸ਼ਾਂ ਦਾ ਦੌਰਾ ਕਰਕੇ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿਚ ਆਇਆ ਹੈ ਤਾਂ ਉਸ ਨੂੰ 28 ਦਿਨਾਂ ਤੱਕ ਘਰ ਵਿਚ ਹੀ ਏਕਾਂਤਵਾਸ ਵਿਚ ਰਹਿਣਾ ਚਾਹੀਦਾ ਹੈ।ਮਰੀਜ ਨੂੰ ਘਰ ਵਿਚ ਹਵਾਦਾਰ ਕਮਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਘਰ ਦੇ ਮੈਂਬਰਾਂ ਨੂੰ ਉਸ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰਹਿਣਾ ਚਾਹੀਦਾ ਹੈ।ਉਸ ਨੂੰ 20 ਸੈਕਿੰਡ ਤੱਕ ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਉਸ ਦੀ ਵਰਤੋਂ ਦਾ ਸਮਾਨ ਘਰ ਦੇ ਹੋਰਨਾਂ ਮੈਂਬਰਾਂ ਨਾਲ ਸਾਂਝਾ ਨਹੀਂ ਕਰਨਾ ਚਾਹੀਦਾ।ਮਰੀਜ ਨੂੰ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਹਰ 6-8 ਘੰਟੇ ਬਾਅਦ ਮਾਸਕ ਬਦਲਦੇ ਰਹਿਣਾ ਚਾਹੀਦਾ ਹੈ। ਜੇਕਰ ਉਸ ਵਿਚ ਜ਼ੁਕਾਮ, ਖਾਂਸੀ, ਬੁਖਾਰ ਆਦਿ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਜਲਦੀ ਹੀ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਜਾਂ ਮੈਡੀਕਲ ਹੈਲਪਲਾਈਨ ਨੰਬਰ 104, 0186-2230180 ਅਤੇ ਮੋਬਾਈਲ ਨੰਬਰ 75298-94618 ‘ਤੇ ਸੰਪਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਰਜਿੰਦਰ ਐਚ.ਆਈ, ਡਾ. ਸਰਬਜੀਤ ਕੌਰ, ਫੂਡ ਕਮਿਸ਼ਨਰ ਰਜਿੰਦਰ ਪਾਲ, ਗੁਰਿੰਦਰ ਕੌਰ ਮਾਸ ਮੀਡੀਆ ਅਫਸਰ, ਨਰੇਸ਼, ਕੁਲਵਿੰਦਰ ਆਦਿ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media