ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਪਿਛਲੇ 15 ਦਿਨਾਂ ਦੌਰਾਨ ਕਿਸੇ ਵੀ ਦੇਸ਼ ਤੋਂ ਪਰਤੇ ਯਾਤਰੀਆਂ
ਲਈ 14 ਦਿਨਾਂ ਤੱਕ ਆਪਣੇ ਘਰਾਂ ਵਿਚ ਅਲੱਗ ਰਹਿਣ ਸਬੰਧੀ ਹੋਮ ਕੁਆਰੰਟੀਨ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਅਜਿਹੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਯਾਤਰੀਆਂ ਨੂੰ ਅਮਿੱਟ ਸਿਆਹੀ ਨਾਲ ਲਾਜ਼ਮੀ ਮੋਹਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਤਾਂ ਜੋ ਬਾਹਰ ਨਿਕਲਣ ਦੀ ਸੂਰਤ ਵਿੱਚ ਉਨਾਂ ਦੀ ਪਛਾਣ ਕੀਤੀ ਜਾ ਸਕੇ।ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਪ੍ਰਵਾਸੀ ਭਾਰਤੀ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ `ਤੇ ਨਜ਼ਰ ਰੱਖਣ ਅਤੇ ਉਨਾਂ ਬਾਰੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨ ਤਾਂ ਜੋ ਲੋਕਾਂ ਦੀ ਸੁਰੱਖਿਆ ਹਿੱਤ ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media