ਭੀਖੀ, 19 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਹੈ ਕਿ ਪਾਰਟੀ ਇਸ ਵਾਰ ਸਥਾਨਕ ਸਰਕਾਰਾਂ ਚੋਣਾਂ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਚੋਣ ਨਿਸ਼ਾਨ ਹਾਥੀ ਤੇ ਲੜੇਗੀ।
ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਦੱਸਿਆ ਕਿ ਪਾਰਟੀ ਸਥਾਨਕ ਪੱਧਰ ‘ਤੇ ਦਾਅਵੇਦਾਰੀ ਪੇਸ਼ ਕਰਕੇ ਇਨ੍ਹਾਂ ਸੰਸਥਾਵਾਂ ਵਿੱਚ ਹਿੱਸੇਦਾਰੀ ਪ੍ਰਾਪਤ ਕਰਨ ਦਾ ਹਰ ਸੰਭਵ ਯਤਨ ਕਰੇਗੀ।ਉਹਨਾਂ ਚੋਣ ਲੜਨ ਦੇ ਚਾਹਵਾਨ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਪੈਨਲ ਬਣਾ ਕੇ ਉਚ ਤਾਕਤੀ ਕਮੇਟੀ ਕੋਲ ਭੇਜਿਆ ਜਾ ਸਕੇ ਅਤੇ ਸਹੀ ਉਮੀਦਵਾਰ ਦੀ ਚੋਣ ਕਰਕੇ ਹੁਣੇ ਤੋਂ ਹੀ ਚੋਣ ਮੁਹਿੰਮ ਦੀ ਤਿਆਰੀ ਵਿੱਚ ਜੁੱਟਿਆ ਜਾ ਸਕੇ।
ਇਸ ਸਮੇਂ ਉਹਨਾਂ ਨਾਲ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਗ ਮਾਖਾ, ਜਨਰਲ ਸਕੱਤਰ ਦਰਸ਼ਨ ਸਿੰਘ ਰਾਠੀ, ਮਿੱਠੂ ਸਿੰਘ ਭੁਪਾਲ, ਜਸਵੀਰ ਜੱਸੀ, ਕਰਮ ਸਿੰਘ ਗਿੱਲ, ਜਸਵਿੰਦਰ ਸਿੰਘ ਬੋੜਾਵਾਲ, ਸਰਵਰ ਕੁਰੈਸ਼ੀ ਅਤੇ ਸੁਖਦੇਵ ਸਿੰਘ ਭੀਖੀ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …