ਧੂਰੀ, 19 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਮੀਟਰ ਰੀਡਰ ਯੂਨੀਅਨ ਮੰਡਲ ਧੂਰੀ ਦੀ ਹੋਈ ਚੋਣ ਵਿੱਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਪ੍ਰਧਾਨ
ਅਤੇ ਸੁਖਦੀਪ ਸਿੰਘ ਸੁੱਖੀ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਚੋਣ ਵਿੱਚ ਸਤਵੰਤ ਸਿੰਘ ਨੂੰ ਖਜਾਨਚੀ ਅਤੇ ਸਤਨਾਮ ਸਿੰਘ, ਅਵਤਾਰ ਸਿੰਘ, ਵਰਿੰਦਰ ਗਰਗ, ਗੁਰਜੀਤ ਸਿੰਘ, ਇੰਦਰਪਾਲ ਸਿੰਘ, ਰਣਜੋਧ ਸਿੰਘ ਨੂੰ ਮੈਂਬਰ ਵਜੋਂ ਚੁਣਿਆ ਗਿਆ ਹੈ।
Check Also
ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ- ਵਿਧਾਇਕ ਡਾ. ਗੁਪਤਾ
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media