ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸੰਦੇਹਜਨਕ
ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕਿ ਗਗੋਈ ਕੇਂਦਰ ਦੀ ਮੌਜੂਦਾ ਸਰਕਾਰ ਲਈ ਲਾਭਦਾਇਕ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਗਗੋਈ ਦੀ ਨਾਮਜ਼ਦਗੀ `ਤੇ ਲਾਜ਼ਮੀ ਤੌਰ `ਤੇ ਉਂਗਲ ਉਠਣੀ ਸੀ, ਕਿਉਂਕਿ ਕੋਈ ਵੀ ਸੰਵੇਦਨਸ਼ੀਲ ਵਿਅਕਤੀ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਦੀ ਮੁਖਾਲਫ਼ਤ ਕਰੇਗਾ।
ਆਪਣੀ ਸਰਕਾਰ ਦੇ ਤਿੰਨ ਵਰੇ ਪੂਰੇ ਹੋਣ `ਤੇ ਕਰਵਾਏ ਇਕ ਸੰਮੇਲਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ ਅਤੇ ਉਹ ਸਿਆਸੀ ਲਾਹੇ ਲਈ ਸੰਸਥਾਵਾਂ ਨੂੰ ਨਹੀਂ ਵਰਤ ਸਕਦੇ ਜਿਹਾ ਕਿ ਗਗੋਈ ਦੀ ਨਾਮਜ਼ਦਗੀ ਦੇ ਮਾਮਲੇ ਵਿੱਚ ਹੋਇਆ।
ਮੁੱਖ ਮੰਤਰੀ ਨੇ ਮੁੱਖ ਜੱਜ ਵਜੋਂ ਸੇਵਾ-ਮੁਕਤੀ ਦੇ 6 ਮਹੀਨਿਆਂ ਦੇ ਘੱਟ ਸਮੇਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਗੋਈ ਦੀ ਨਾਮਜ਼ਦਗੀ ਅਤੇ ਇਸੇ ਅਹੁਦੇ ਤੋਂ ਸੇਵਾ-ਮੁਕਤ ਹੋਣ ਤੋਂ ਕੁੱਝ ਸਾਲਾਂ ਬਾਅਦ ਕਾਂਗਰਸ ਦੀ ਟਿਕਟ `ਤੇ ਰਾਜ ਸਭਾ ਚੁਣੇ ਜਾਣ ਦੀ ਸਮਾਨਤਾ ਨੂੰ ਵੱਖ ਕੀਤਾ।ਕਰਦਿਆਂ ਕਿਹਾ ਕਿ ਮਿਸ਼ਰਾ, ਗਗੋਈ ਵਾਂਗ ਰਾਜ ਸਭਾ ਮੈਂਬਰ ਨਹੀਂ ਬਣੇ ਸਨ, ਸਗੋਂ ਉਨਾਂ ਨੇ ਮੁੱਖ ਜੱਜ ਵਜੋਂ ਸੇਵਾ-ਮੁਕਤ ਹੋਣ ਦੇ 7 ਸਾਲਾਂ ਬਾਅਦ ਰਾਜ ਸਭਾ ਸੀਟ ਲਈ ਚੋਣ ਲੜੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਫੌਜੀ ਅਫਸਰ, ਜੱਜ ਅਤੇ ਸਬੰਧਤ ਖੇਤਰਾਂ ਤੋਂ ਹੋਰ ਲੋਕ ਅਕਸਰ ਹੀ ਸਿਆਸਤ ਵਿੱਚ ਦਾਖਲ ਹੋ ਕੇ ਚੋਣਾਂ ਲੜਦੇ ਹਨ ਅਤੇ ਫੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ ਸਿੰਘ ਨੂੰ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਉਨਾਂ ਖਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਗੋਈ ਵੀ ਸਿਆਸਤ ਵਿੱਚ ਆਉਣ ਦੇ ਹੱਕਦਾਰ ਹਨ।ਪਰ ਉਨਾਂ ਨੂੰ ਸੇਵਾ-ਮੁਕਤੀ ਤੋਂ 4-5 ਸਾਲਾਂ ਬਾਅਦ ਚੋਣਾਂ ਦਾ ਸਾਹਮਣਾ ਕਰਨਾ ਚਾਹੀਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨਾਂ ਦੀ ਸਰਕਾਰ ਨੇ ਵੀ ਸੇਵਾ-ਮੁਕਤ ਜੱਜਾਂ ਨੂੰ ਵੱਖ-ਵੱਖ ਕਮਿਸ਼ਨਾਂ ਲਈ ਨਾਮਜ਼ਦ ਕੀਤਾ ਸੀ, ਪਰ ਉਨਾਂ ਦਾ ਕੋਈ ਸਿਆਸੀ ਜਾਂ ਸਰਕਾਰੀ ਪਾਸੇ ਵੱਲ ਝੁਕਾਅ ਨਹੀਂ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਪੱਸ਼ਟ ਕਰਦੇ ਹਨ ਕਿ ਉਹ ਕਦੇ ਵੀ ਚੀਫ ਜਸਟਿਸ ਦੇ ਹੱਕ ਵਿੱਚ ਅਜਿਹਾ ਪੱਖ ਲੈਣ ਲਈ ਸਹਿਮਤ ਨਹੀਂ ਹੋਣਗੇ ਜਿਵੇਂ ਕਿ ਗਗੋਈ ਲਈ ਕੀਤਾ ਗਿਆ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media