Tuesday, June 23, 2026

ਕੋਰੋਨਾ ਵਾਇਰਸ – ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ’ਚ ਸਰਬੱਤ ਦੇ ਭਲੇ ਦੀ ਅਰਦਾਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ PPNJ1903202005ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਖੇ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਸਬੰਧ ਵਿਚ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਸਮੁੱਚੇ ਵਿਸ਼ਵ ਵਿੱਚ ਵੱਸਦੇ ਲੋਕਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ।
               ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਖਿਆ ਕਿ ਸਿੱਖ ਆਪਣੇ ਗੁਰੂ ਸਾਹਿਬਾਨ ਅਤੇ ਪਰਮਾਤਮਾ ’ਤੇ ਅਥਾਹ ਭਰੋਸਾ ਰੱਖਦੇ ਹਨ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਮਨੁੱਖਤਾ ’ਤੇ ਆਏ ਸੰਕਟ ਵਿੱਚੋਂ ਗੁਰੂ ਸਾਹਿਬ ਜ਼ਰੂਰ ਬਾਹਰ ਕੱਢਣਗੇ।
            ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਕੈਰੋਂਵਾਲ, ਸਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਆਦਿ ਮੌਜੂਦ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …