ਭੀਖੀ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਗੁਰਪਾਲ ਨੋਵੇਲ ਕਰੋਨਾ ਵਾਇਰਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਾਹਲ ਵੱਲੋਂ
ਮਾਨਸਾ ਸ਼ਹਿਰ ਦੀਆਂ ਸਾਰੀਆਂ ਵਪਾਰਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦਾ ਉਪਰਾਲਾ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਅਤੇ ਮਾਨਸਾ ਜਿਲ੍ਹੇ ਦੇ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਐਡਵੋਕੇਟ ਵਲੋਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਅਤੇ ਇੰਨ੍ਹਾਂ ਸਰਕਾਰਾਂ ਤਹਿਤ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਨੂੰ ਇਹ ਜਥੇਬੰਦੀਆਂ ਜਾਗਰੂਕਤਾ ਮੁਹਿੰਮ ਰਾਹੀਂ ਆਮ ਲੋਕਾਂ ਵਿੱਚ ਪਹੁੰਚਾਉਣ ਤਾਂ ਜੋ ਇਸ ਦੇ ਪ੍ਰਕੋਪ ਤੋਂ ਬਚਾਅ ਹੋ ਸਕੇ।ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਉਨ੍ਹਾਂ ਦੇ ਵਿਭਾਗ ਵਲੋਂ 19 ਮਾਰਚ ਤੋਂ ਹਰ ਘਰ ਵਿੱਚ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਰਾਹੀਂ ਕਰੋਨਾ ਵਾਇਰਸ ਦੇ ਲੱਛਣਾਂ, ਇਸਦੇ ਬਚਾਓ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਬਾਰੇ ਪੈਂਫਲਿਟ ਘਰ ਘਰ ਪਹੁੰਚਾਏ ਜਾਣਗੇ।
ਇਸ ਸਮੇਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਸੁਰੇਸ਼ ਕੁਮਾਰ ਨੰਦਗੜ੍ਹੀਆ ਪ੍ਰਧਾਨ ਕਰਿਆਨਾ ਐਸੋਸੀਏਸ਼ਨ ਮਾਨਸਾ, ਮਨਜੀਤ ਸਿੰਘ ਸਦਿਓੜਾ ਸਕੱਤਰ ਵਪਾਰ ਮੰਡਲ, ਅਵਤਾਰ ਸਿੰਘ ਜਿਲ੍ਹਾ ਪ੍ਰੋਗਰਾਮ ਮੈਨੇਜਰ ਸਿਹਤ ਵਿਭਾਗ, ਜਥੇਦਾਰ ਗੁਰਦੀਪ ਸਿੰਘ ਦੀਪ ਮੈਂਬਰ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ, ਅਸ਼ੋਕ ਬਾਂਸਲ ਸੋਸ਼ਲ ਵਰਕਰ, ਪ੍ਰੇਮ ਅਗਰਵਾਲ ਰੋਟਰੀ ਕਲੱਬ, ਕਮਲ ਗੋਇਲ ਸੈਕਟਰੀ, ਵਿਨੀਤ ਬਾਂਸਲ ਪੈਸਟੀਸਾਈਡਜ਼ ਐਸੋਸੀਏਸ਼ਨ, ਗੁਰਦਾਸ ਸਿੰਘ ਮਾਨ ਸਕੱਤਰ ਬਾਰ ਐਸੋਸੀਏਸ਼ਨ, ਅੰਗਰੇਜ਼ ਸਿੰਘ ਕਲੇਰ ਵਾਇਸ ਪ੍ਰਧਾਨ ਬਾਰ ਐਸੋਸੀਏਸ਼ਨ, ਤੇਜਿੰਦਰ ਸਿੰਘ ਪੰਜਾਬੀ ਮਾਂ ਬੋਲੀ ਪ੍ਰਚਾਰ ਮੁਹਿੰਮ, ਗੁਰਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਕਲਗੀਧਰ ਗੱਤਕਾ ਕਲੱਬ, ਬਿਕਰਮਜੀਤ ਸਿੰਘ ਟੈਕਸਲਾ ਪ੍ਰਧਾਨ ਇਲੈਕਟ੍ਰੋਨਿਕਸ ਐਸੋਸੀਏਸ਼ਨ ਮਾਨਸਾ, ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਸੂਬਾ ਪ੍ਰਧਾਨ ਸੈਨਿਕ ਵਿੰਗ ਪੰਜਾਬ, ਜਗਦੀਪ ਸਿੰਘ ਬਲਾਕ ਪ੍ਰਧਾਨ ਸਰਪੰਚ ਐਸੋਸੀਏਸ਼ਨ, ਪਰਮਜੀਤ ਸਿੰਘ ਸਰਪੰਚ ਨੰਗਲ ਕਲਾਂ ਅਤੇ ਅਵਤਾਰ ਸਿੰਘ, ਹਰਬੰਸ ਸਿੰਘ, ਐਡਵੋਕੇਟ ਨਰੇਸ਼ ਗਰਗ ਨਿਰੰਕਾਰੀ ਮਿਸ਼ਨ, ਵਿਜੈ ਕੁਮਾਰ ਜਿਲ੍ਹਾ ਪ੍ਰਧਾਨ ਰਿਟੇਲ ਕਰਿਆਨਾ ਐਸੋਸੀਏਸ਼ਨ, ਗੁਰਦੀਪ ਸਿੰਘ ਝੁਨੀਰ ਬਾਬਾ ਧਿਆਨ ਦਾਸ ਸਹਾਰਾ ਕਲੱਬ ਆਦਿ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media