Tuesday, August 4, 2026

ਕਰੋਨਾ ਵਾਇਰਸ – ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ ਸਟਾਫ਼ ਛੁੱਟੀ ’ਤੇ

ਲੋੜ ਪੈਣ ’ਤੇ ਆਇਸੋਲੇਸ਼ਨ ਵਾਰਡਾਂ ਵਜੋਂ ਸਕੂਲੀ ਇਮਾਰਤਾਂ ਹੋਣਗੀਆਂ ਤਬਦੀਲ – ਸਿੰਗਲਾ

ਲੌਂਗੋਵਾਲ, 20 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਦੇ Vijay Inder Singla 1ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
            ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ, ਅਰਧਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਸਟਾਫ਼ ਨੂੰ ਵੀ 31 ਮਾਰਚ ਤੱਕ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ।
               ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਗਤੀਵਿਧੀ ’ਤੇ ਆਪ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਲੋੜ ਪੈਣ ’ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ’ਚ ਤਬਦੀਲ ਕਰਨ ਲਈ ਖਾਲੀ ਵੀ ਕੀਤਾ ਜਾ ਸਕਦਾ ਹੈ।
                ਸਿੰਗਲਾ ਨੇ ਦੱਸਿਆ ਕਿ ਸਕੂਲੀ ਗਤੀਵਿਧੀਆਂ ’ਤੇ ਅਸਥਾਈ ਤੌਰ ’ਤੇ ਰੋਕ ਲਗਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਵਿਚ ਸਿਹਤ ਵਿਭਾਗ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕਰੋਨਾ ਵਾਇਰਸ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …