Thursday, December 12, 2024

ਕੋਰੋਨਾ ਵਾਇਰਸ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ‘ਤੇ ਜਾਣ ਤੋਂ ਕੀਤਾ ਜਾਵੇ ਪਰਹੇਜ਼ – ਐਸ.ਡੀ.ਐਮ

ਭੀਖੀ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਹਰ SDM Sarabjit Kaurਤਰਾਂ ਦੀ ਸਾਵਧਾਨੀ ਵਰਤੀ ਜਾਵੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਕਰਦਿਆਂ ਸਬ ਡਵੀਜਨ ਮਾਨਸਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਜਿਵੇ ਧਾਰਮਿਕ ਸਮਾਗਮ, ਮੇਲੇ, ਜਿਆਦਾ ਭੀੜ ਭੜੱਕੇ ਵਾਲੀਆਂ ਥਾਵਾਂ, ਜਿਆਦਾ ਭੀੜ ਵਾਲੀਆਂ ਬੱਸਾਂ, ਟ੍ਰੇਨਾਂ ਆਦਿ ਤੋਂ ਬਚਿਆ ਜਾਵੇ।ਸ਼੍ਰੀਮਤੀ ਸਰਬਜੀਤ ਕੌਰ ਨੇ ਸਬ ਡਵੀਜਨ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਪਿੰਡਾਂ ਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਲੋਅਡ ਸਪੀਕਰਾਂ ਰਾਹੀਂ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਸਰਬਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਖਤਰੇ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ ਕੀਤਾ ਜਾਵੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖੀ ਜਾਵੇ ਮੂੰਹ ‘ਤੇ ਮਾਸਕ ਦੀ ਵਰਤੋਂ ਕੀਤੀ ਜਾਵੇ, ਖਾਣ ਪੀਣ ਵਾਲੇ ਸਮਾਨ ਨੂੰ ਢੱਕ ਕੇ ਰੱਖਿਆ ਜਾਵੇ, ਅਤੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਖਾਂਸੀ ਬੁਖਾਰ ਹੋਣ ਤੇ ਤਰੁੰਤ ਡਾਕਟਰ ਪਾਸੋ ਚੈਕਅੱਪ ਕਰਵਾਇਆ ਜਾਵੇ।
              ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਦਵਾਈ ਜਾਂ ਹੋਰ ਸਾਮਾਨ ਲੈਣ ਆਉਂਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਅਸਲ ਲੱਛਣਾਂ ਤੋਂ ਜਾਣੂ ਕਰਵਾਉਣ ਤਾਂ ਜੋ ਕਿਸੇ ਵੀ ਆਮ ਬਿਮਾਰੀ ਨਾਲ ਪੀੜਤ ਵਿਅਕਤੀ ਕਿਸੇ ਵਹਿਮ ਦਾ ਸ਼ਿਕਾਰ ਨਾ ਹੋਵੇ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …