ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਰਭੈਆ ਜਬਰ ਜਨਾਹ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ਤੋਂ ਬਾਅਦ ਪੂਰੇ ਦੇਸ਼
ਵਿੱਚ ਖੁਸ਼ੀ ਦੀ ਲਹਿਰ ਹੈ।ਐਂਟੀ ਕਰਾਈਮ ਅਤੇ ਐਨੀਮਲ ਪ੍ਰੋਟੈਕਸ਼ਨ ਦੇ ਪੰਜਾਬ ਪ੍ਰਧਾਨ ਡਾ. ਰੋਹਨ ਮਹਿਰਾ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।ਭਾਰਤੀ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਡਾ. ਰੋਹਨ ਨੇ ਕਿਹਾ ਕਿ ਨਿਰਭੈਆ ਦੇ ਪਰਿਵਾਰ ਨੂੰ ਇਨਸਾਫ ਲੈਣ ਲਈ 7 ਸਾਲ ਤੱਕ ਇੰਤਜ਼ਰ ਕਰਨਾ ਪਿਆ, ਜੋ ਮੰਦਭਾਗਾ ਹੈ।ਉਨਾਂ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ 7 ਦਿਨਾਂ ਵਿੱਚ ਹੀ ਮੋਤ ਦੀ ਸਜ਼ਾ ਦੇ ਦੇਣੀ ਚਾਹੀਦੀ ਹੈ।ਇਸ ਮੋਕੇ ਕੇਸ਼ਵ ਕੋਹਲੀ, ਅਜੇ ਸ਼ਿੰਗਾਰੀ, ਸੁਮਿਤ ਸ਼ਰਮਾ, ਲਕਸ਼ ਸ਼ਿੰਗਾਰੀ, ਰਾਜਵਿੰਦਰ ਕੌਰ, ਸਾਹਿਬ ਸਿੰਘ, ਮਨਰਾਜ ਤੇ ਯੁਵਰਾਜ ਤੋਂ ਇਲਾਵ ਸੰਸਥਾ ਦੇ ਹੋਰ ਮੈਂਬਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media