Monday, September 21, 2026

ਭਾਰਤ ਸਰਕਾਰ ਦੇ ਹੁਕਮ ‘ਤੇ ਜਨਤਾ ਕਰਫਿਉ 22 ਮਾਰਚ ਨੂੰ – ਡਿਪਟੀ ਕਮਿਸ਼ਨਰ

ਜਾਰੀ ਰਹੇਗੀ ਇੰਟਰਨੈਟ ਸੇਵਾ -ਐਸ.ਡੀ.ਐਮ

ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਸਥਾਰ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ Gurpreet Khehra DCਜੋਂ ਮਨੁੱਖੀ ਜੀਵਨ ਸੁਰੱਖਿਅਤ ਕੀਤਾ ਜਾ ਸਕੇ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ 22 ਮਾਰਚ 2020 ਨੂੰ ਜਨਤਾ ਕਰਫਿਉ ਸਵੇਰੇ 7 ਵਜੇ ਤੋਂ ਸਾਮ 9 ਵਜੇ ਤੱਕ ਜਾਰੀ ਰਹੇਗਾ। ਜਿਸ ਦੇ ਸਬੰਧ ਵਿੱਚ ਉਪਰੋਕਤ ਸਬੰਧ ਵਿੱਚ ਸਾਮ 5 ਵਜੇ ਪੰਜ ਮਿੰਟ ਤੱਕ ਸਿਵਲ ਡਿਫੈਂਸ ਪਠਾਨਕੋਟ ਵੱਲੋਂ ਸਾਇਰਨ ਵਜਾਏ ਜਾਣਗੇ। ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਸਹਿਯੋਗ ਦੇਵੋਂ ਅਤੇ ਉਪਰੋਕਤ ਮਿਤੀ ਨੂੰ ਆਪਣੇ ਘਰ੍ਹਾਂ ਅੰਦਰ ਰਹੋਂ, ਲੋਕਾਂ ਨਾਲ ਮੇਲ ਜੋਲ ਨਾ ਰੱਖੋ।ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਜਾਗਰੁਕ ਕਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਚਾਰ ਪ੍ਰਚਾਰ ਵੈਨਾਂ ਵੀ ਚਲਾਈਆਂ ਗਈਆਂ ਹਨ।
                ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਇੰਟਰਨੈਟ ਬੰਦ ਦੀਆਂ ਸੂਚਨਾਵਾਂ ਪਾਈਆਂ ਜਾ ਰਹੀਆਂ ਹਨ ਜੋ ਕਿ ਗਲਤ ਹਨ।ਇਸ ਤਰ੍ਹਾਂ ਦਾ ਕੋਈ ਵੀ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇੰਟਰਨੈਟ ਰੋਜਾਨਾਦੀ ਤਰ੍ਹਾਂ ਚੱਲੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …