Saturday, September 19, 2026

`ਜਨਤਾ ਕਰਫਿਊ` ਦੌਰਾਨ ਡੀ.ਸੀ ਤੇ ਐਸ.ਐਸ.ਪੀ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਅਫਵਾਹਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ

ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਾਗਰਿਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ PPNJ2103202005ਬਾਰੇ ਵਿਆਪਕ ਪੱਧਰ `ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 22 ਮਾਰਚ ਦਿਨ ਐਤਵਾਰ ਨੂੰ `ਜਨਤਾ ਕਰਫਿਊ` ਦੌਰਾਨ ਆਪਣੇ ਘਰਾਂ ਵਿੱਚ ਰਹਿਣ ਨੂੰ ਤਰਜ਼ੀਹ ਦੇਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਤੱਕ ਪਹੁੰਚ ਕਰਨ ਲਈ ਅਪਣਾਈ ਜਾ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ।
              ਉਨ੍ਹਾਂ ਕਿਹਾ ਕਿ ਇਹ ਵਾਇਰਸ ਅੱੱੱੱੱਖਾਂ, ਨੱਕ ਜਾਂ ਮੂੰਹ ਰਾਹੀਂ ਮਨੁੱਖੀ ਸਰੀਰ ਵਿੱਚ ਦਾਖਲ ਹੁੰਦਾ ਹੈ, ਇਸ ਲਈ ਇਨਾਂ ਅੰਗਾਂ ਨੂੰ ਛੂਹਣ ਤੋਂ ਪ੍ਰੇਹਜ਼ ਕਰਨਾ ਚਾਹੀਦਾ ਹੈ।ਜੇਕਰ ਬੁਖ਼ਾਰ, ਖੰਘ ਜਾਂ ਸਾਹ ਲੈਣ ਵਿਚ ਤਕਲੀਫ਼ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਜਾਂ ਸਿਹਤ ਵਿਭਾਗ ਦੇ ਹੈਲਪਲਾਇਨ ਨੰਬਰ 104 ਨਾਲ ਰਾਬਤਾ ਕਾਇਮ ਕੀਤਾ ਜਾਵੇ।ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।ਐਸ.ਐਸ.ਪੀ ਨੇ ਕਿਹਾ ਕਿ ਸੋਸ਼ਲ ਮੀਡੀਆ ਉਤੇ ਪੁਲਿਸ ਵਲੋਂ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
               ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬਤਰਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਤੇ ਸਿਵਲ ਸਰਜਨ ਡਾ. ਰਾਜ ਕੁਮਾਰ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …