ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਨੂੰ ਫੈਲਣ
ਤੋਂ ਰੋਕਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ।ਜਿਸ ਵਿਚ ਉਨਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਦੇ ਜ਼ਰੀਏ ਇੱਕ ਵੀਡੀਓ ਸਾਂਝੀ ਕੀਤੀ ਹੈ।ਜਿਸ ਵਿਚ ਕੈਬਨਿਟ ਮੰਤਰੀ ਘਰੋਂ ਹੀ ਆਪਣਾ ਕੰਮ ਕਰਦੇ ਵਿਖਾਈ ਦੇ ਰਹੇ ਹਨ ਅਤੇ ਨਾਲ ਹੀ ਘਰ ਦੇ ਅੰਦਰ ਬੈਠਿਆਂ ਹੀ ਇੰਟਰਨੈਟ ਅਤੇ ਮੋਬਾਈਲ ਦੇ ਜ਼ਰੀਏ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਦਿਖਾਈ ਦੇ ਰਹੇ ਹਨ।ਵੀਡਿਓ ਵਿਚ ਸਿੰਗਲਾ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ।
ਕੈਬਿਨਟ ਮੰਤਰੀ ਸਿੰਗਲਾ ਵੱਲੋਂ ਸਾਂਝੀ ਕੀਤੀ ਗਈ ਇਹ ਵੀਡੀਓ ਵਰਤਮਾਨ ਸਮੇਂ ਦੀ ਵੱਡੀ ਜ਼ਰੂਰਤ ਹੈ ਕਿਉਕਿ ਜਿਥੇ ਪੂਰੀ ਦੁਨੀਆ ਕਰੋਨਾ ਵਾਇਰਸ ਦੇ ਖ਼ਤਰੇ ਨਾਲ ਜੂਝ ਰਹੀ ਹੈ, ਉਥੇ ਹੀ ਉਨਾਂ ਵਲੋਂ ਸਾਂਝੀ ਕੀਤੀ ਗਈ ਵੀਡੀਓ ਕਰੋਨਾ ਤੋਂ ਬਚਣ ਲਈ ਲਾਹੇਵੰਦ ਸਾਬਤ ਹੋਵੇਗੀ। ਵੀਡਿਓ ਵਿੱਚ ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਘਰਾਂ ਵਿਚ ਰਹਿ ਕੇ ਸਰਕਾਰ ਤੇ ਪ੍ਰਸ਼ਾਸਨ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਾ ਚਾਹੀਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵੀ ਲੋਕ ਆਪਣੀਆਂ ਤਸਵੀਰਾਂ ਨੂੰ ਉਨਾਂ ਦੇ ਸੋਸ਼ਲ ਮੀਡੀਆ ਖਾਤਿਆਂ ’ਤੇ ਭੇਜਣਗੇ, ਉਹ ਖੁਦ ਉਨਾਂ ਨੂੰ ਸੋਸ਼ਲ ਮੀਡੀਆ ਜ਼ਰੀਏ ਹੋਰ ਲੋਕਾਂ ਨਾਲ ਸਾਂਝੀਆਂ ਕਰਨਗੇ।
ਸਿੰਗਲਾ ਨੇ ਕਿਹਾ ਕਿ ਘਰ ਤੇ ਵਰਤੋਂ ਦੇ ਹੋਰ ਸਮਾਨ ਜਿਵੇਂ ਮੋਬਾਇਲ, ਕਾਰ ਆਦਿ ਨੂੰ ਸੈਨੇਟਾਈਜ਼ ਕਰਨ ਦਾ ਤਰੀਕਾ ਵੀ ਲੋਕ ਉਨਾਂ ਦੇ ਸੋਸ਼ਲ ਮੀਡੀਆ ਅਕਾਉਟ ’ਤੇ ਸਾਂਝਾ ਕਰਨ ਤਾਂ ਜੋ ਇਸ ਹੋਰ ਲੋਕਾਂ ਤੱਕ ਪੁੱਜਦਾ ਕਰਕੇ ਸਰਬੱਤ ਦੇ ਭਲੇ ਲਈ ਵਰਤਿਆ ਜਾ ਸਕੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media