Monday, February 23, 2026

ਕਮਿਸ਼ਨਰ ਜਲੰਧਰ ਡਵੀਜ਼ਨ ਵੱਲੋਂ ਕੋਰੋਨਾ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ ਨੇ ਅੱਜ ਜ਼ਿਲ੍ਹੇ ਵਿਚ ਨੋਵਲ ਕੋਰੋਨਾ ਡਾਇਰਸ ਦੇ ਪ੍ਰਭਾਵ ਨੂੰ PPNJ2103202007ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਇਸ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਉਪਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਸਬੰਧੀ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ।ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਨੰਬਰ ਜਾਰੀ ਕੀਤੇ ਗਏ ਹਨ ਅਤੇ ਕਿਸੇ ਵੀ ਸਮੱਸਿਆ ਸਬੰਧੀ ਲੋਕ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨਾਂ ਪੱਧਰ ’ਤੇ ਆਈਓਲੇਟਿਡ ਅਤੇ ਕੁਆਰਨਟਾਈਨ ਵਾਰਡ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਸਮੇਂ-ਸਮੇਂ ’ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ.ਡੀ.ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਜਸਮੀਤ ਬਾਵਾ, ਡੀ.ਐਸ.ਪੀ ਡਾ. ਮੁਕੇਸ਼, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਡਿਪਟੀ ਡੀ.ਐਮ.ਓ ਰੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …