Monday, April 27, 2026

ਥਾਣਾ ਮੁਖੀ ਨੇ ਜਰੂਰੀ ਵਸਤਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਕੀਤੀ ਸਖਤ ਤਾੜਣਾ

ਕੋਰੋਨਾ ਵਾਇਰਸ ਦੀ ਜਾਗਰੂਕਤਾ ਬਾਰੇ ਲਵਾਏ ਬੈਨਰ

ਧੂਰੀ, 21 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਿਯਾ ਨੇ ਆਪਣੇ ਸਹਿਯੋਗੀ ਪੁਲਿਸ ਅਧਿਕਾਰੀਆਂ ਅਤੇ PPNJ2103202008ਕਰਮਚਾਰੀਆਂ ਨੂੰ ਨਾਲ ਲੈ ਕੇ ਅੱਜ ਰੇਲਵੇ ਸਟੇਸ਼ਨ ਧੂਰੀ ਦਾ ਜਾਇਜਾ ਲੈਂਦਿਆਂ ਉਥੇ ਕੋਰੋਨਾ ਵਾਇਰਸ ਦੀ ਜਾਗਰੂਕਤਾ ਬਾਰੇ ਬੈਨਰ ਲਗਵਾਏ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਨਤਾ ਕਰਫਿਊ ਵਿੱਚ ਸਹਿਯੋਗ ਦਿੰਦੇ ਹੋਏ 22 ਮਾਰਚ ਨੂੰ ਆਪਣੇ-ਆਪਣੇ ਘਰਾਂ ਵਿੱਚ ਰਹਿਣ ਤਾਂ ਜੋ ਉਹ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਤੋਂ ਬਚ ਸਕਣ।ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਆਂਢ-ਗੁਆਂਢ ਵਿੱਚ ਖੰਘ, ਜ਼ੁਖਾਮ ਦਾ ਕੋਈ ਸ਼ੱਕੀ ਮਰੀਜ਼ ਜਾਂ ਕੋਈ ਬਾਹਰਲੇ ਮੁਲਕਾਂ ਤੋਂ ਆਇਆ ਵਿਅਕਤੀ ਬੀਮਾਰ ਦੇਖਣ ਨੂੰ ਮਿਲਦਾ ਹੈ ਤਾਂ ਇਸ ਦੀ ਸੂਚਨਾ ਥਾਣਾ ਸਿਟੀ ਧੂਰੀ ਵਿਖੇ ਦਿੱਤੀ ਜਾਵੇ ਤਾਂ ਜੋ ਅਜਿਹੇ ਵਿਅਕਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ ਉਹਨਾਂ ਦੀ ਮੈਡੀਕਲ ਜਾਂਚ ਕਰਵਾਈ ਜਾ ਸਕੇ।ਉਹਨਾਂ ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਮਾਰਕਿਟ ਵਿੱਚ ਜਰੂਰੀ ਵਸਤਾਂ ਦੀ ਕਾਲਾਬਜ਼ਾਰੀ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਕੇ ਕਾਲਾਬਜ਼ਾਰੀ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …