ਧੂਰੀ, 21 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚੱਲਦਿਆਂ ਅੱਜ ਭਾਜਪਾ ਆਗੂਆਂ ਵੱਲੋਂ ਜ਼ਿਲਾ੍ਹ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ‘ਚ ਧੂਰੀ ਵਿਖੇ ਆਮ ਲੋਕਾਂ ਨੂੰ ਮਾਸਕ ਵੰਡੇ ਗਏ ਅਤੇ ਐਤਵਾਰ ਨੂੰ ਲੱਗਣ ਵਾਲੇ ਜਨਤਾ ਕਰਫਿਊ ਨੂੰ ਸਫਲ ਬਨਾਉਣ ਦੀ ਅਪੀਲ ਕੀਤੀ ਗਈ।ਭਾਜਪਾ ਆਗੂ ਜਗਦੇਵ ਜਿੰਦਲ ਅਤੇ ਬ੍ਰਿਜੇਸ਼ਵਰ ਗੋਇਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਲਾਜ਼ ਨਾਲੋਂ ਪ੍ਰਹੇਜ਼ ਜ਼ਿਆਦਾ ਜਰੂਰੀ ਹੈ।ਉਹਨਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਇੱਕ-ਦੂਜੇ ਤੋਂ ਦੂਰ ਰਹਿ ਕੇ ਗੱਲਬਾਤ ਕਰਨ ਦੀ ਅਪੀਲ ਕਰਦਿਆਂ ਇਸ ਮੁਹਿੰਮ ਨੂੰ ਹੋਰ ਅੱਗੇ ਫੈਲਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਕਮਲ ਕੁਮਾਰ, ਪਰਦੀਪ ਕੁਮਾਰ, ਚੰਦਰ ਸ਼ੇਖਰ ਲੱਕੀ ਅਤੇ ਭੁਪਿੰਦਰ ਪਾਲ ਮਿੱਠਾ ਆਦਿ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …