ਭੀਖੀ, 22 ਮਾਰਚ (ਪੰਜਾਬ ਪੋਸਟ – ਕਮਲ ਕਾਂਤ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਜਾਗਰੂਕ ਮੁਹਿੰਮ ਦੌਰਾਨ ਐਸ.ਐਮ.ਓ ਖਿਆਲਾ ਡਾ. ਨਵਜੋਤਪਾਲ ਸਿੰਘ ਭੁੱਲਰ ਅਤੇ ਡ. ਅਰਸ਼ਦੀਪ ਸਿੰਘ ਦੀ ਅਗਵਾਈ ਵਿੱਚ ਪਿੰਡਾ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਨੇੜਲੇ ਪਿੰਡ ਮੋਹਰ ਸਿੰਘ ਵਾਲਾ, ਜੱਸੜ੍ਹ ਵਾਲਾ, ਧਲੇਵਾ ਆਦਿ ਪਿੰਡਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਘਰ-ਘਰ ਜਾ ਕੇ ਜਾਗਰੂਕਤਾ ਪਰਚੇ ਵੰਡਦਿਆਂ ਆਸ਼ਾ ਵਰਕਰ ਜਸਵੀਰ ਕੌਰ ਨੇ ਇਸ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਸੁਝਾਅ ਦਿੱਤੇ ਅਤੇ ਜ਼ਿਆਦਾ ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਨਾ ਜਾਣ ਲਈ ਕਿਹਾ।
ਹੈਲਥ ਇੰਪੈਕਟਰ ਲੀਲਾ ਰਾਮ ਨੇ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਦੇ ਆਲੇ-ਦੁਆਲੇ ਵਿਦੇਸ਼ ਤੋਂ ਆ ਰਿਹਾ ਹੈ ਤਾਂ ਉਸ ਦੀ ਸੂਚਨਾ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀ ਜਾਵੇ, ਨਾਲ ਹੀ ਉਸ ਵਿਅਕਤੀ ਤੋਂ ਦੂਰੀ ਬਣਾ ਕਿ ਰੱਖੀ ਜਾਵੇ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਸਿਹਤ ਵਿਭਾਗ ਦੇ ਮਲਟੀ ਪਰਪਜ਼ ਹਲਥ ਵਰਕਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਹਰ ਤਰਾਂ੍ਹ ਦੀ ਸਥਿਤੀ ਤੋਂ ਨਿਪਟਣ ਲਈ ਸਿਹਤ ਵਿਭਾਗ ਹਰ ਵੇਲੇ ਤਿਆਰ ਬਰ ਤਿਆਰ ਹੈ।ਇਸ ਕਰਕੇ ਹਰ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ।ਇਸ ਮੌਕੇ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕਤਾ ਪਰਚੇ ਵੀ ਵੰਡੇ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …