ਭੀਖੀ, 22 ਮਾਰਚ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਬਾਹਰਲੇ ਦੇਸ਼ ਤੋਂ
ਆਇਆ ਹੈ, ਉਹ 14 ਦਿਨਾਂ ਤੱਕ ਆਪਣੇ ਘਰ ਵਿੱਚ ਇਕੱਲੇ ਤੌਰ ‘ਤੇ (ਹੋਮ ਕੁਆਰਨਟੀਨ) ਹੀ ਰਹੇ ਅਤੇ ਬਾਹਰ ਲੋਕਾਂ ਵਿੱਚ ਨਾ ਵਿਚਰੇ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਅਹਿਤਿਆਤ ਦੇ ਤੌਰ `ਤੇ ਇਹ ਲਾਜ਼ਮੀ ਹੋ ਜਾਂਦਾ ਹੈ।
ਡਿਪਟੀ ਕਮਿਸ਼ਨਰ ਚਹਿਲ ਨੇ ਕਿਹਾ ਕਿ ਬਾਹਰਲੇ ਦੇਸ਼ ਤੋਂ ਯਾਤਰਾ ਕਰ ਕੇ ਆਏ ਵਿਅਕਤੀ ਲੋਕਾਂ ਵਿੱਚ ਨਾ ਵਿਚਰਨ ਅਤੇ 14 ਦਿਨਾਂ ਤੱਕ ਘਰਾਂ ਵਿੱਚ ਹੀ ਰਹਿਣ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਧਾਰਾ 188 ਤੇ 269 ਤਹਿਤ ਪਰਚਾ ਦਰਜ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿੱਚ ਸੁੱਕੀ ਖੰਘ, ਤੇਜ਼ ਬੁਖ਼ਾਰ, ਸਾਂਹ ਲੈਣ ਵਿੱਚ ਤਕਲੀਫ਼ ਆਦਿ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਜ਼ਿਲ੍ਹਾ ਨੋਡਲ ਅਧਿਕਾਰੀ ਦੇ ਮੋਬਾਇਲ ਨੰਬਰ 98888-61178, 98760-13910, ਜ਼ਿਲ੍ਹਾ ਕੰਟਰੋਲ ਰੂਮ ਨੰਬਰ 01652-227056 ਅਤੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਨੰਬਰ 98153-92820 `ਤੇ ਸੰਪਰਕ ਕਰ ਸਕਦਾ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media