ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਕੋਰੋਨਾ ਵਾਇਰਸ ਖਿਲਾਫ ਜੱਦੋਜ਼ਹਿਦ ਕਰ ਰਹੇ ਡਾਕਟਰਾਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਮੀਡੀਆ ਕਰਮੀਆਂ ਅਤੇ ਹੋਰਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਅਪੀਲ ‘ਤੇ ਦੇਸ਼ ਵਾਸੀਆਂ ਵਲੋਂ ਤਾਲੀਆਂ ਵਜਾਈਆਂ ਤੇ ਥਾਲੀਆਂ ਖੜਕਾਈਆਂ ਗਈਆਂ।ਸਥਾਨਕ ਸੁਲਤਾਨਵਿੰਡ ਰੋਡ ਸਥਿਤ ਅਪੋਲੋ ਫਾਰਮੇਸੀ ਵਿਖੇ ਵੀ ਸੀਨੀਅਰ ਭਾਜਪਾ ਆਗੂ ਤੇ ਫਾਰਮੇਸੀ ਕੌਂਸਲ ਦੇ ਡਾਇਰੈਕਟਰ ਸੁਰਿੰਦਰ ਸ਼ਰਮਾ ਦੀ ਅਗਵਾਈ ‘ਚ ਸ਼ਾਮ 5 ਵਜੇ ਤਲੀਆਂ ਵਜਾ ਕੇ ਡਾਕਟਰਾਂ ਤੇ ਹੋਰਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਰੁਣ ਸ਼ਰਮਾ, ਰਾਜੇਸ਼ ਅਵੱਸਥੀ, ਰਾਜਿੰਦਰ ਸਿੰਘ, ਜਗਮੋਹਨ ਸਿੰਘ, ਲਾਲੀ ਅਤੇ ਅਪੋਲੋ ਫਾਰਮੇਸੀ ਦੇ ਮੁਲਾਜ਼ਮ ਹਾਜ਼ਰ ਸਨ। ਸੁਰਿੰਦਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਨਤਾ ਕਰਫਿਊ ਮੋਦੀ ਸਰਕਾਰ ਦਾ ਫੈਸਲਾ ਸਰਾਹੁਣਯੋਗ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …