Wednesday, November 11, 2026

ਡਿਪਟੀ ਕਮਿਸ਼ਨਰ ਵਲੋਂ ਲੋੜਵੰਦਾਂ ਨੂੰ ਰਾਸ਼ਨ ਘਰ-ਘਰ ਜਾ ਕੇ ਵੰਡਣ ਦੀ ਹਦਾਇਤ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਾਰੇ ਰਾਸ਼ਨ ਡਿਪੂ ਧਾਰਕਾਂ ਨੂੰ ਦਿੱਤੇ ਗਏ ਨਿਰਦੇਸ਼ ਕਿ ਉਹ ਨੋਵੇਲ Shivdular Singh DCਕੋਰੋਨਾਈਵਾਇਰਸ (ਕੋਵਿਡ -19) ਦੇ ਫੈਲਣ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਸਾਵਧਾਨੀਆਂ ਵਜੋਂ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕਰਨ ਸਮੇਂ ਈ.ਪੀ.ਓ.ਐਸ ਮਸ਼ੀਨ ਦੀ ਵਰਤੋਂ ਨਾ ਕਰਨ ਨੂੰ ਯਕੀਨੀ ਬਨਾਉਣ ਦੇ ਨਿਰਦੇਸ਼ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਲੋੜਵੰਦ ਪਰਿਵਾਰਾਂ ਨੂੰ ਉਨਾਂ ਦਾ ਰਾਸ਼ਨ ਘਰਾਂ ਵਿਚ ਜਾ ਕੇ ਸਪਲਾਈ ਕੀਤੀ ਜਾਵੇ।ਢਿਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਆਦੇਸ਼ ਮੁਤਾਬਿਕ 31 ਮਾਰਚ ਤੱਕ ਲਾਭਪਾਤਰੀਆਂ ਨੂੰ ਈ.ਪੀ.ਓ.ਐਸ ਰਾਹੀਂ ਕਣਕ ਦੀ ਵੰਡਣ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਜਿਲ੍ਹੇ ਵਿਚ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ।
              ਉਨ੍ਹਾਂ ਅੱਗੇ ਕਿਹਾ ਕਿ ਹੁਣ ਸਾਰੇ ਡਿਪੂ ਧਾਰਕਾਂ / ਇੰਸਪੈਕਟਰਾਂ ਨੂੰ ਸਾਰੇ ਰਹਿ ਗਏ ਲਾਭਪਾਤਰੀਆਂ ਲਈ ਵੱਖਰਾ ਰਜਿਸਟਰ ਤਿਆਰ ਕਰਨਾ ਹੋਵੇਗਾ ਅਤੇ ਜਿਨ੍ਹਾਂ ਨੂੰ ਹਾਲੇ ਤੱਕ ਕਣਕ ਦੇ ਸਟਾਕਾਂ ਦਾ ਆਪਣਾ ਬਣਦਾ ਕੋਟਾ ਪ੍ਰਾਪਤ ਨਹੀਂ ਹੋਇਆ।ਉਨਾਂ ਨੂੰ 31 ਮਾਰਚ ਤੱਕ ਘਰ-ਘਰ ਜਾ ਕੇ ਕਣਕ ਮੁਹੱਈਆ ਕਰਵਾਉਣ।ਉਨਾਂ ਹਦਾਇਤ ਕੀਤੀ ਕਿ ਕਣਕ ਦੀ ਸੁਚੱਜੀ ਵੰਡ ‘ਤੇ ਪੂਰੀ ਨਜ਼ਰ ਰੱਖੀ ਜਾਵੇ ਅਤੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਦੌਰਾਨ ਨਿਗਰਾਨ ਕਮੇਟੀ ਦੇ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਯਕੀਨੀ ਬਣਾਇਆ ਜਾਵੇ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …