Wednesday, November 11, 2026

ਹਸਪਤਾਲ, ਦਵਾਈ, ਕਰਿਆਨਾ, ਬੈਂਕ, ਏ.ਟੀ.ਐਮ, ਪੈਟਰੋਲ ਪੰਪ ਅਤੇ ਈ-ਕਾਮਰਸ ਨੂੰ ਛੋਟ

ਇੰਟਰਨੈਟ, ਟੈਲੀਕਾਮ, ਕੋਰੀਅਰ ਸੇਵਾਵਾਂ, ਭੋਜਨ ਪੈਕ ਕਰਾਉਣ ਵਾਲੇ ਰੈਸਟੋਰੈਂਟ ਵੀ ਰਹਿਣਗੇ ਖੁੱਲੇ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕੋਵਿਡ-19 ਨਾਲ ਸਥਿਤੀ ਨੂੰ ਹੋਰ ਖਰਾਬ ਹੋਣ ਤੋਂ ਰੋਕਣ ਲਈ ਹੰਗਾਮੀ ਕਦਮ ਦੇ Petrol Pumpਤੌਰ ‘ਤੇ ਭਲਕੇ ਸਵੇਰ ਤੋਂ 31 ਮਾਰਚ, 2020 ਤੱਕ ਸੂਬਾ ਪੱਧਰੀ ਬੰਦ ਦੇ ਹੁਕਮ ਦਿੱਤੇ ਹਨ।ਇਹ ਬੰਦ ਸੋਮਵਾਰ ਨੂੰ ਸਵੇਰੇ 6 ਵਜੇ ਤੋਂ 31 ਮਾਰਚ ਨੂੰ ਰਾਤ 9 ਵਜੇ ਤੱਕ ਰਹੇਗਾ ਅਤੇ ਇਸ ਦੌਰਾਨ ਸਾਰੀਆਂ ਜ਼ਰੂਰੀ ਵਸਤਾਂ ਮੁਹੱਈਆ ਹੋਣਗੀਆਂ।
                   ਇਸੇ ਦੌਰਾਨ ਧਾਰਾ 144 ਅਧੀਨ ਬੰਦਸ਼ਾਂ ਜਾਰੀ ਰਹਿਣਗੀਆਂ ਜਿਸ ਤਹਿਤ ਇਸ ਸਮੇਂ ਦੌਰਾਨ ਜਨਤਕ ਥਾਂ ‘ਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਰੋਕ ਹੋਵੇਗੀ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਬਿਜਲੀ, ਪਾਣੀ ਤੇ ਮਿਊਂਸਪਲ ਸੇਵਾਵਾਂ, ਬੈਂਕਾਂ ਤੇ ਏ.ਟੀ.ਐਮ, ਮੀਡੀਆ, ਟੈਲੀਕਾਮ/ਇੰਟਰਨੈਟ ਤੇ ਕੇਬਲ ਅਪ੍ਰੇਟਰ ਅਤੇ ਸਬੰਧਤ ਏਜੰਸੀਆਂ, ਡਾਕ ਸੇਵਾਵਾਂ, ਕੋਰੀਅਰ ਸੇਵਾਵਾਂ, ਈ-ਕਾਮਰਸ ਤੇ ਉਸ ਦੀ ਹੋਮ ਡਲਿਵਰੀ ਸਮੇਤ ਜ਼ਰੂਰੀ ਆਈ.ਟੀ ਸੇਵਾਵਾਂ, ਖੁਰਾਕ ਦੀਆਂ ਦੁਕਾਨਾਂ, ਕਰਿਆਨਾ, ਦੁੱਧ, ਫਲ, ਸਬਜ਼ੀਆਂ, ਮੀਟ, ਪੋਲਟਰੀ, ਮੱਛੀ ਆਦਿ (ਡਿਪਾਰਟਮੈਂਟਲ ਸਟੋਰਾਂ ਅਤੇ ਸੁਪਰ ਮਾਰਕੀਟਾਂ ਸਮੇਤ) ਅਤੇ ਰੋਜ਼ਮੱਰਾ ਦੀਆਂ ਵਸਤਾਂ ਵਾਲੀਆਂ ਹੋਰ ਦੁਕਾਨਾਂ ਖੁੱਲੀਆਂ ਰਹਿਣਗੀਆਂ।
                  ਇਸੇ ਤਰਾਂ ਰੈਸਟੋਰੈਂਟ/ਬੇਕਰੀਆਂ, ਖਾਣ-ਪੀਣ ਵਾਲੀਆਂ ਦੁਕਾਨਾਂ ਸਿਰਫ ਭੋਜਨ ਪੈਕ ਕਰਾਉਣ ਜਾਂ ਘਰ ਵਿਚ ਪਹੁੰਚਾਉਣ ਲਈ ਖੁੱਲੀਆਂ ਰਹਿਣਗੀਆਂ।ਇਸੇ ਤਰਾਂ ਹਸਪਤਾਲ, ਨਰਸਿੰਗ ਹੋਮਜ਼, ਡਾਕਟਰਾਂ, ਵੈਦ, ਹਕੀਮਾਂ, ਹੋਮਿਓਪੈਥਿਕ, ਦਵਾਈਆਂ ਵਾਲੀ ਦੁਕਾਨਾਂ, ਵੈਟਰਨਰੀ ਕਲੀਨਕ, ਆਪਟੀਕਲ ਸਟੋਰਜ਼ ਅਤੇ ਫਾਰਮਾਸਿੂਟੀਕਲ ਮੈਨੂਫੈਕਚਰਿੰਗ, ਪੈਟਰੋਲ ਪੰਪ, ਐਲ.ਪੀ.ਜੀ ਗੈਸ, ਤੇਲ ਏਜੰਸੀਆਂ ਤੇ ਗੋਦਾਮ, ਪੈਟਰੋਲੀਅਮ ਰਿਫਾਈਨਰੀਆਂ ਤੇ ਡਿਪੂ, ਪੈਟਰੋਕੈਮੀਕਲ ਵਸਤਾਂ ਨੂੰ ਬੰਦ ਦੇ ਸਮੇਂ ਦੌਰਾਨ ਛੋਟ ਹੋਵੇਗੀ।ਇਸ ਸਮੇਂ ਦੌਰਾਨ ਜ਼ਰੂਰੀ ਦਫਤਰ ਜਿਵੇਂ ਕਿ ਬਿਜਲੀ, ਪਾਣੀ, ਸੀਵਰੇਜ, ਮਿਊਂਸਪਲ ਕਾਰਪੋਰੇਸ਼ਨ ਆਦਿ ਖੁੱਲਣਗੇ ਅਤੇ ਬਾਕੀ ਸਾਰੇ ਦਫਤਰ ਬੰਦ ਰਹਿਣਗੇ।ਜਨਤਕ ਆਵਾਜਾਈ ਜਿਸ ਵਿਚ ਬੱਸਾਂ, ਆਟੋ, ਰਿਕਸ਼ਾ ਆਦਿ ਸ਼ਾਮਿਲ ਹਨ, ਬੰਦ ਰਹਿਣਗੇ, ਪਰ ਵਸਤਾਂ ਸਪਲਾਈ ਕਰਨ ਵਾਲੇ ਵਾਹਨਾਂ ਨੂੰ ਛੋਟ ਹੋਵੇਗੀ ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਵਿਅਕਤੀ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਜ਼ਰੂਰੀ ਕੰਮ ਲਈ ਕੇਵਲ ਘਰ ਦਾ ਇਕ ਮੈਂਬਰ ਹੀ ਜਾਵੇ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …