Sunday, September 20, 2026

ਜਿਲ੍ਹੇ ‘ਚ ਪ੍ਰਸਾਸ਼ਨ, ਪੁਲਿਸ ਤੇ ਮੈਡੀਕਲ ਦੇ ਕੰਟਰੋਲ ਰੂਮ ਸਥਾਪਿਤ

ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਸਥਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ PPNJ230320200322 ਤੋਂ 31 ਮਾਰਚ 2020 ਤੱਕ ਲਾਕ ਡਾਊਨ ਬਾਰੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਲੋਕ ਨੇ ਆਪਣੇ ਘਰ੍ਹਾਂ ਅੰਦਰ ਰਹਿ ਕੇ ਅਨੁਸਾਸਨ ਦੀ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਲਾਕ ਡਾਉਂਣ ਦੋਰਾਨ ਮੁੱਢਲੀਆਂ ਸੁਵਿਧਾਵਾਂ ਜੋ ਖਾਣ ਪੀਣ ਦੀਆਂ ਵਸਤੂਆਂ ਹਨ ਉਨ੍ਹਾਂ ਦੀ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਗਰ ਵਸਤੂਆਂ ਖਰੀਦਣੀਆਂ ਹਨ ਤਾਂ ਘਰ ਦਾ ਇੱਕ ਹੀ ਮੈਂਬਰ ਸਮਾਨ ਖਰੀਦਣ ਜਾਵੇ ਅਤੇ ਰਸਤੇ ਵਿੱਚ ਕਿਸੇ ਲਾਗੇ ਨਾ ਖਲੋਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਜਗ੍ਹਾ ‘ਤੇ 10 ਲੋਕਾਂ ਤੋਂ ਜਿਆਦਾ ਲੋਕ ਖੜੇ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਤਿੰਨ ਤਰ੍ਹਾਂ ਦੇ ਕੰਟਰੋਲ ਰੂਮ ਬਣਾਏ ਗਏ ਹਨ ਜਿਨ੍ਹਾਂ ਵਿਚ ਪੁਲਿਸ ਕੰਟਰੋਲ ਰੂਮ ਨੰਬਰ 0186 2346073 ਹੈ ਅਤੇ ਕਿਸੇ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ, ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3361 ਹੈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ਤੇ ਦੱਸਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 18001803360 ਹੈ।ਕਿਸੇ ਤਰ੍ਹਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਿਖੇ ਵੀ ਜਲਦ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …