Sunday, September 20, 2026

ਮਨੁੱਖਤਾ ਦੇ ਭਲੇ ਲਈ ਖੁਦ ਮੈਡੀਕਲ ਜਾਂਚ ਕਰਵਾਉਣ ਸ੍ਰੀ ਆਨੰਦਪੁਰ ਸਾਹਿਬ ਤੇ ਡੇਰਾ ਪਠਲਾਵਾ ਸਮਾਗਮਾਂ ਤੋਂ ਪਰਤੇ ਸ਼ਰਧਾਲੂ

ਸੰਗਰੂਰ, 23 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਿਛਲੇ ਦਿਨੀ 7 ਤੋਂ 9 ਮਾਰਚ ਤੱਕ ਸ੍ਰੀ ਆਨੰਦਪੁਰ Ghan Shyam Thori DCਸਾਹਿਬ ਵਿਖੇ ਆਯੋਜਿਤ ਹੋਲਾ ਮਹੱਲਾ ਸਮਾਗਮਾਂ ਵਿੱਚ ਸ਼ਾਮਿਲ ਹੋਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਸ਼ਰਧਾਲੂਆਂ ਨੂੰ ਵਲੰਟੀਅਰ ਪੱਧਰ `ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਵਿੱਚ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂ ਅਹਿਤਿਆਤ ਵਜੋਂ ਆਪੋ-ਆਪਣੇ ਘਰਾਂ ਵਿੱਚ ਰਹਿਣ ਨੂੰ ਤਰਜ਼ੀਹ ਦੇਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਨਾ ਕਰਨ।ਥੋਰੀ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਸਬੰਧੀ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕਰਨ।ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਨਾਲ ਆਪਣੇ ਘਰ ਰਹਿ ਕੇ ਵੀ ਤੰਦਰੁਸਤ ਹੋਇਆ ਜਾ ਸਕਦਾ ਹੈ ਅਤੇ ਇਸ ਔਖੀ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ ਆਪਸੀ ਸਹਿਯੋਗ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੰਗਰੂਰ ਵਿੱਚ ਵਿਦੇਸ਼ੋਂ ਪਰਤੇ ਸਮੂਹ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਦੋ ਹਫ਼ਤਿਆਂ ਲਈ ਇਕਾਂਤਵਾਸ ਵਿੱਚ ਰਹਿਣ। ਉਨ੍ਹਾਂ ਆਮ ਲੋਕਾਂ ਨੂੰ ਵੀ ਵਿਦੇਸ਼ੋਂ ਅਤੇ ਹੋਲਾ ਮੁਹੱਲਾ ਸਮਾਗਮ ਤੋਂ ਪਰਤਣ ਵਾਲਿਆਂ ਤੋਂ 14 ਦਿਨਾਂ ਦੀ ਦੂਰੀ ਬਣਾ ਕੇ ਰੱਖਣ ਨੂੰ ਆਖਿਆ ਹੈ।
             ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੁਨੀਆਂ ਭਰ ਵਿੱਚ ਮਹਾਂਮਾਰੀ ਦੇ ਪੱਧਰ `ਤੇ ਫੈਲ ਰਿਹਾ ਹੈ ਅਤੇ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ।
            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਵਿਅਕਤੀ ਜੋ ਹੋਲਾ ਮੁਹੱਲਾ ਸਮਾਗਮਾਂ ਜਾਂ ਹਾਲ ਹੀ ਦੇ ਦਿਨਾਂ ਵਿੱਚ ਡੇਰਾ ਨਿਰਮਲ ਬੰਗਾ ਕੁਟੀਆ ਪਠਲਾਵਾ ਵਿਖੇ ਜਾ ਕੇ ਆਏ ਹਨ ਜਾਂ ਲੰਗਰ ਤੇ ਕੀਰਤਨ ਵਿੱਚ ਸ਼ਾਮਿਲ ਹੋਏ ਹਨ, ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01672-232304, 75088-75500 ਜਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 01672-232075 ਜਾਂ 104 `ਤੇ ਜ਼ਰੂਰ ਸੂਚਿਤ ਕਰਨ ਤਾਂ ਜ਼ੋ ਲੋੜੀਂਦਾ ਮੈਡੀਕਲ ਚੈਕਅੱਪ ਕਰਵਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …