Sunday, August 2, 2026

ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ `ਤੇ ਇੱਕ ਸਕੂਲ ਦੀ ਮਾਨਤਾ ਰੱਦ

ਚਾਰ ਸਕੂਲਾਂ ਨੂੰ ਕਰਨਾ ਪਵੇਗਾ ਸਖਤ ਕਾਰਵਾਈ ਦਾ ਸਾਹਮਣਾ – ਵਿਜੇ ਇੰਦਰ ਸਿੰਗਲਾ

ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਦੇ ਫੈਲਾਅ ਦੌਰਾਨ ਸਕੂਲਾਂ ਵਲੋਂ ਨਿਯਮਾਂ ਦੀ ਉਲੰਘਣਾ ਦੀਆਂ ਖਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ, Vijay Inder Singla 1ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਰਕਾਰ ਨੇ ਇਸ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬਾ ਭਰ ਦੇ ਸਕੂਲਾਂ ਵਿਚਲੀਆਂ ਸਾਰੀਆਂ ਗਤੀਵਿਧੀਆਂ `ਤੇ ਰੋਕ ਲਗਾ ਦਿੱਤੀ ਹੈ ਅਤੇ ਸਕੂਲਾਂ ਦੇ ਸਟਾਫ ਨੂੰ ਵੀ ਛੁੱਟੀ ਕਰ ਦਿੱਤੀ ਹੈ।ਪਰ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਕੁੱਝ ਸਕੂਲ ਇਨ੍ਹਾਂ ਨਿਰਦੇਸ਼ ਦੀ ਉਲੰਘਣਾ ਕਰ ਰਹੇ ਹਨ।ਪੂਰੀ ਪੜਤਾਲ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੂੰ ਦੋਸ਼ੀ ਪਾਉਣ ‘ਤੇੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਸਕੂਲਾਂ ਦੀ ਮਾਨਤਾ ਜਾਂ ਐਨ.ਓ.ਸੀ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
             ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ (ਤਰਨ ਤਾਰਨ) ਦੀ ਮਾਨਤਾ 1 ਅਪ੍ਰੈਲ 2020 ਤੋਂ ਰੱਦ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸੰਗਰੂਰ, ਬਰਨਾਲਾ, ਜਲੰਧਰ ਅਤੇ ਤਰਨ ਤਾਰਨ ਦੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਲੰਘਣਾ ਕਰਨ ਵਾਲੇ ਚਾਰ ਸਕੂਲ ਬੰਦ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ।ਕਿਹਾ ਕਿ ਭਾਰਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ, ਮਾਤਾ ਗੁਜਰੀ ਸਕੂਲ ਧਨੌਲਾ (ਬਰਨਾਲਾ) ਅਤੇ ਆਰਮੀ ਪਬਲਿਕ ਸਕੂਲ, ਜਲੰਧਰ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
              ਕੈਬਨਿਟ ਮੰਤਰੀ ਨੇ ਸਾਰੇ ਸਕੂਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਵਿਦਿਆਰਥੀਆਂ ਵਲੋਂ 31 ਮਾਰਚ ਤੱਕ ਜਮ੍ਹਾਂ ਕਰਵਾਈ ਜਾਣ ਵਾਲੀ ਫੀਸ `ਤੇ ਕੋਈ ਵੀ ਲੇਟ ਫੀਸ ਚਾਰਜ ਨਾ ਲਗਾਉਣ।ਮਾਪੇ ਸਕੂਲ ਪ੍ਰਬੰਧਕਾਂ ਨੂੰ ਫੀਸਾਂ ਜਾਂ ਹੋਰ ਵਾਧੂ ਚਾਰਜ਼ ਨਹੀਂ ਦੇ ਸਕਣਗੇ, ਕਿਉਂਕਿ ਸੂਬੇ ਵਿੱਚ ਕਰਫਿਊ ਲਗਾਇਆ ਗਿਆ ਹੈ।ਜਿਸ ਨੇ ਲੋਕਾਂ ਦੀਆਂ ਲਗਭਗ ਸਾਰੀਆਂ ਗਤੀਵਿਧੀਆਂ ਨੂੰ ਘਟਾ ਦਿੱਤਾ ਹੈ।ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਕਿਹਾ ਕਿ ਮਾਪਿਆਂ ਲਈ ਬਕਾਏ ਦੀ ਅਦਾਇਗੀ ਲਈ ਆਖਰੀ ਮਿਤੀ ਵਿੱਚ ਵਾਧਾ ਕਰ ਦੇਣ।
               ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱ ਫੈਲੇ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਰੋਕਣ ਲਈ ਹਰ ਸੰਭਵ ਕਦਮ ਨੂੰ ਯਕੀਨੀ ਬਣਾਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਸਮਾਜਕ ਦੂਰੀ ਬਣਾਈ ਰੱਖਣ ਲਈ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …