Saturday, June 20, 2026

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਬਕਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ Gobind-Singh-Longowal-300x283ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਜਥੇਦਾਰ ਹਰਸੁਰਿੰਦਰ ਸਿੰਘ ਅੱਜ ਸਵੇਰੇ ਚਲਾਣਾ ਕਰ ਗਏ ਹਨ।ਉਹ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਮੈਂਬਰ ਸਨ। ਉਨ੍ਹਾਂ ਨੇ ਪੰਥਕ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਹਰਸੁਰਿੰਦਰ ਸਿੰਘ ਦੇ ਚਲਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਥਕ ਹਲਕਿਆਂ ਵਿੱਚ ਵੀ ਵੱਡਾ ਘਾਟਾ ਹੈ।ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …