Saturday, July 25, 2026

ਜਿਲ੍ਹਾ ਮਾਨਸਾ ‘ਚ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ

ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ PPNJ2403202001ਸੀ.ਆਰ.ਪੀ.ਸੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 23 ਮਾਰਚ 2020 ਤੋਂ ਦੁਪਹਿਰ 2.00 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਾਗੂ ਕਰਕੇ ਕਿਸੇ ਵੀ ਵਿਅਕਤੀ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੇ ਹਿੱਤ ਵਿਚ ਹੀ ਇਹ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਪੁਲਿਸ, ਪੈਰਾਮਿਲਟਰੀ ਅਤੇ ਮਿਲਟਰੀ ਕਰਮਚਾਰੀਆਂ ਅਤੇ ਸਰਕਾਰ ਦੇ ਉਨ੍ਹਾਂ ਡਿਊਟੀ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ, ਜਿੰਨ੍ਹਾਂ ਕੋਲ ਇਸ ਅਪਾਤਕਾਲੀਨ ਸਥਿਤੀ ਵਿੱਚ ਡਿਊਟੀ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਐਸ.ਡੀ.ਐਮ ਅਤੇ ਸਹਾਇਕ ਕਮਿਸ਼ਨਰ ਪਾਸੋਂ ਜਾਰੀ ਪਹਿਚਾਣ ਪੱਤਰ ਹੋਣਗੇ।
            ਇਸ ਦੌਰਾਨ ਸੰਸਕਾਰ ਸਮਾਰੋਹ ‘ਤੇ ਪਾਬੰਦੀ ਨਹੀਂ ਹੋਵੇਗੀ, ਪਰ ਸਬੰਧਤ ਲੋਕਾਂ ਨੂੰ ਹਾਲ ਹੀ ਵਿਚ ਜਾਰੀ ਹੁਕਮਾਂ ਅਨੁਸਾਰ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ।ਆਪਤਾਕਾਲੀਨ ਸਥਿਤੀ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਖੁਲ੍ਹੇ ਰਹਿਣਗੇ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …