Monday, September 21, 2026

ਕੋਰੋਨਾ ਵਾਇਰਸ – ਜਿਲ੍ਹਾ ਪ੍ਰਸ਼ਾਸ਼ਨ ਵਲੋਂ 5 ਜਾਗਰੂਕਤਾ ਵੈਨਾਂ ਰਵਾਨਾ

ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ Sound System Vanਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 5 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪੰਜ ਬਲਾਕਾਂ ਤੱਕ ਪਹੁੰਚ ਕਰਨਗੀਆਂ ਅਤੇ ਇਨ੍ਹਾਂ ਵੈਨਾਂ ‘ਤੇ ਲੱਗੇ ਲਾਊਡ ਸਪੀਕਰਾਂ ਰਾਹੀਂ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਬਾਹਰਲੇ ਵਿਅਕਤੀ ਨੂੰ ਵੀ ਘਰ ਆਉਣ ਤੋਂ ਰੋਕਣ। ਤਾਂ ਜੋ ਪਰਿਵਾਰ ਦੀ ਪੂਰਨ ਸੁਰੱਖਿਆ ਯਕੀਨੀ ਬਣ ਸਕੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …