ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਕਪੂਰਥਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਸ ਦੌਰਾਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਅਤੇ ਲੱਗੀਆਂ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।ਮੈਡੀਕਲ ਸਟੋਰਾਂ ਵਾਲਿਆਂ ਨੂੰ ਵੀ ਸਟੋਰਾਂ ’ਤੇ ਭੀੜ ਇਕੱਠੀ ਨਾ ਕਰਨ ਦੀ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਇਹ ਫਲੈਗ ਮਾਰਚ ਡੀ.ਸੀ ਚੌਕ ਤੋਂ ਸ਼ੁਰੂ ਹੋਇਆ ਅਤੇ ਸੁਲਤਾਨਪੁਰ ਬਾਈਪਾਸ ਤੋਂ ਹੁੰਦਾ ਹੋਇਆ ਰਮਣੀਕ ਚੌਕ, ਸਿਵਲ ਹਸਪਤਾਲ, ਕਚਹਿਰੀ ਚੌਕ, ਸਬਜ਼ੀ ਮੰਡੀ, ਸੱਤ ਨਾਰਾਇਣ ਬਾਜ਼ਾਰ, ਅੰਮ੍ਰਿਤਸਰ ਚੁੰਗੀ, ਕਾਂਜ਼ਲੀ ਰੋਡ ਹੁੰਦਾ ਹੋਇਆ ਵਾਪਸ ਡੀ.ਸੀ ਚੌਕ ਪਹੁੰਚ ਕੇ ਸਮਾਪਤ ਹੋਇਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …