ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਤੇ ਇਸ ਦੀ ਲੜੀ ਨੂੰ ਤੋੜਨ ਲਈ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰਫ਼ਿਊ ਨੂੰ ਲਾਗੂ ਕਰਨ ਅਤੇ ਅਮਨ ਕਨੂੰਨ ਕਾਇਮ ਰੱਖ ਲਈ ਜ਼ਿਲ੍ਹੇ ਵਿਚ ਵੱਖ-ਵੱਖ ਖੇਤਰਾਂ ਲਈ ਟੀਮਾਂ ਬਣਾਈਆਂ ਗਈਆਂ ਹਨ।ਇਹ ਅਧਿਕਾਰੀ ਜ਼ਿਲ੍ਹੇ ਵਿਚ ਪੂਰੀ ਸਥਿਤੀ ਨੂੰ ਮਾਨੀਟਰ ਕਰਨਗੇ ਅਤੇ ਸਮੇਂ ਸਮੇਂ ਸਿਰ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜਣਗੇ।
ਉਨ੍ਹਾਂ ਕਿਹਾ ਕਿ ਕਰਫਿਓ ਦੋਰਾਨ ਲੋਕਾਂ ਦੀ ਆਵਾਜਾਈ ਬੰਦ ਕੀਤੀ ਗਈ ਹੈ।ਕੋਰੋਨਾ ਵਾਈਰਸ ਸਬੰਧੀ ਸਹਾਇਤਾ ਲਈ ਟੋਲ ਫ੍ਰੀ ਨੰਬਰ 104 ਅਤੇ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਤਰ੍ਹਾਂ ਦੇ ਕੰਟਰੋਲ ਰੂਮ ਬਣਾਏ ਗਏ ਹਨ।ਜਿਨ੍ਹਾਂ ਵਿਚ ਪੁਲਿਸ ਕੰਟਰੋਲ ਰੂਮ ਨੰਬਰ 0186 2346073 ਹੈ ਅਤੇ ਕਿਸੇ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ, ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਜਿਸ ਦਾ ਨੰਬਰ 1800-180-3361 ਹੈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ‘ਤੇ ਦੱਸਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 18001803360 ਹੈ।ਕਿਸੇ ਤਰ੍ਹਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …