ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ ਕੋਰੋਨਾ ਦਾ ਫੈਲਾਅ ਰੋਕਣ ਲਈ ਅੱਜ ਅੱਧੀ ਰਾਤ 12.00 ਵਜੇ ਤੋਂ ਪੂਰੇ ਭਾਰਤ ਵਿੱਚ ਲੌਕ ਡਾਊਨ ਦਾ ਐਲਾਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨਾਂ ਕਿਹਾ ਕਿ ‘ਜਾਨ ਹੈ ਤੇ ਜਹਾਨ ਹੈ’ ਅਗਰ ਜ਼ਿੰਦਗੀ ਚਾਹੀਦੀ ਹੈ ਸਾਨੂੰ ਘਰ ਦੇ ਵਿੱਚ ਹੀ ਰਹਿਣਾ ਪਵੇਗਾ।ਉਨਾਂ ਕਿਹਾ ਕਿ ਇਹ ਬੇਸ਼ੱਕ ਲੰਮਾ ਸਮਾਂ ਹੈ।ਪਰ ਸਾਨੂੰ ਸਾਰਿਆਂ ਨੂੰ ਮਿਲ ਕੇ ਕਰਫਿਊ ਵਰਗਾ ਲੌਕ ਡਾਊਨ ਕਰ ਕੇ ਕੋਰੋਨਾ ਨਾਲ ਲੜਣਾ ਪਵੇਗਾ।ਉਨਾਂ ਕਿਹਾ ਕਿ ਆਪਣੀ, ਆਪਣੇ ਪਰਿਵਾਰ ਅਤੇ ਇਲਾਕੇ ਦੀ ਸਲਾਮਤੀ ਲਈ ਆਪਣੇ ਆਪ ਨੂੰ ਘਰਾਂ ਵਿੱਚ ਬੰਦ ਕਰਨਾ ਪਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …