ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਗੁਨਾਹ ਲੋਕਾਂ ਅਤੇ ਸਿੱਖ ਸੰਗਤਾਂ ‘ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਨੂੰ ਉਕਤ ਹਮਲੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਅਫ਼ਗਾਨਿਸਤਾਨ ਦੀ ਸਰਕਾਰ ‘ਤੇ ਉਥੋਂ ਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਬਾਅ ਪਾਉਣ ਲਈ ਕਿਹਾ।ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਮੁੱਖੀ ਨੇ ਇਸ ਦੁੱਖ ਦੀ ਘੜੀ ਵਿਸ਼ਵ ਦੀ ਸਮੂਹ ਸਿੱਖ ਸੰਗਤ ਅਫਗਾਨੀ ਸਿਖਾਂ ਨਾਲ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖ ਭਾਈਚਾਰੇ ‘ਤੇ ਇਹ ਪਹਿਲਾ ਹਮਲਾ ਨਹੀਂ ਹੈ ਇਸ ਤੋਂ ਪਹਿਲਾਂ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਿਆ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …