Friday, August 28, 2026

ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਭਾਰਤ ਸਰਕਾਰ ਕੋਲੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗਾਨਿਸਤਾਨ ਵਿਚ ਕਾਬੁਲ ਸ਼ਹਿਰ ਦੇ SGPC Logoਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਅੱਤਵਾਦੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਿਹਾ ਹੈ।ਉਨ੍ਹਾਂ ਭਾਰਤ ਸਰਕਾਰ ਕੋਲੋਂ ਵੀ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।
              ਲੌਂਗੋਵਾਲ ਨੇ ਜਾਰੀ ਬਿਆਨ ’ਚ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ।ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਦੇ ਜਿਸ ਵੀ ਖਿੱਤੇ ਅਤੇ ਦੇਸ਼ ’ਚ ਵੱਸੇ ਹਨ, ਉਨ੍ਹਾਂ ਆਪਣਾ ਖੂਨ ਪਸੀਨਾ ਵਹਾ ਕੇ ਉਥੋਂ ਦੀ ਤਰੱਕੀ ’ਚ ਅਹਿਮ ਹਿੱਸਾ ਪਾਇਆ ਅਤੇ ਸਮਾਜਿਕ ਭਾਈਚਾਰੇ ’ਚ ਵੱਡੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ’ਤੇ ਅੱਤਵਾਦੀ ਹਮਲਾ ਅਣਮਨੁੱਖੀ ਅਤੇ ਵਹਿਸ਼ੀਪੁਣੇ ਦੀ ਸਿਖ਼ਰ ਕਿਹਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜਿਸ ਧਰਮ ਦੇ ਅਸਥਾਨ’ਤੇ ਅੱਤਵਾਦੀ ਹਮਲਾ ਬੇਹੱਦ ਨਿੰਦਣਯੋਗ ਹੈ।ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾ ਕੇ ਉਥੋਂ ਦੇ ਸਿੱਖ ਭਾਈਚਾਰੇ ਦੇ ਕਈ ਸਿਰਕੱਢ ਆਗੂ ਮਾਰ ਦਿੱਤੇ ਗਏ ਸਨ।ਅਸੁਰੱਖਿਅਤ ਹੋਣ ਕਾਰਨ ਅੱਜ ਅਫ਼ਗਾਨਿਸਤਾਨ ’ਚੋਂ ਹਜ਼ਾਰਾਂ ਦੀ ਗਿਣਤੀ ਸਿੱਖ ਹਿਜ਼ਰਤ ਕਰ ਚੁੱਕੇ ਹਨ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੁਨੀਆ ਭਰ ਦੇ ਦੇਸ਼ਾਂ ’ਚ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਾਜ਼ਮੀ ਬਣਾਉਣ ਲਈ ਸਰਕਾਰਾਂ ਨਾਲ ਗੱਲਬਾਤ ਕਰੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …